ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਲੈਕਚਰ
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੱਤਰਕਾਰੀ ਅਤੇ ਜਨਸੰਚਾਰ ਵਿਭਾਗ ਵੱਲੋਂ ‘ਕਿਵੇਂ ਕਰੀਏ ਸੋਸ਼ਲ ਮੀਡੀਆ ਦੀ ਸਹੀ ਵਰਤੋਂ?’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਵਿੱਚ ਵਿਭਾਗ ਦੇ ਸਾਬਕਾ ਵਿਦਿਆਰਥੀ ਗੁਰਿੰਦਰਪਾਲ ਸਿੰਘ ਨੇ ਮੁੱਖ-ਬੁਲਾਰੇ ਵੱਜੋਂ ਸ਼ਿਰਕਤ ਕੀਤੀ। ਮੁੱਖ ਬੁਲਾਰੇ ਗੁਰਿੰਦਰਪਾਲ...
Advertisement
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੱਤਰਕਾਰੀ ਅਤੇ ਜਨਸੰਚਾਰ ਵਿਭਾਗ ਵੱਲੋਂ ‘ਕਿਵੇਂ ਕਰੀਏ ਸੋਸ਼ਲ ਮੀਡੀਆ ਦੀ ਸਹੀ ਵਰਤੋਂ?’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਵਿੱਚ ਵਿਭਾਗ ਦੇ ਸਾਬਕਾ ਵਿਦਿਆਰਥੀ ਗੁਰਿੰਦਰਪਾਲ ਸਿੰਘ ਨੇ ਮੁੱਖ-ਬੁਲਾਰੇ ਵੱਜੋਂ ਸ਼ਿਰਕਤ ਕੀਤੀ। ਮੁੱਖ ਬੁਲਾਰੇ ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਜੋਕੇ ਸੂਚਨਾ ਤਕਨਾਲੋਜੀ ਅਤੇ ਸੋਸ਼ਲ ਮੀਡੀਆ ਦੇ ਯੁੱਗ ਵਿੱਚ ਸੂਚਨਾ ਦਾ ਸਹੀ ਪ੍ਰਚਾਰ-ਪ੍ਰਸਾਰ ਕਰਨ, ਪੱਤਰਕਾਰੀ ਦੀਆਂ ਨੈਤਿਕ ਕਦਰਾਂ ਕੀਮਤਾਂ ਬਣਾਈ ਰੱਖਣ ਅਤੇ ਵਿਕਾਸ ਦੇ ਮੁੱਖ ਮਸਲਿਆਂ ਨੂੰ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਵਿੱਚ ਪੱਤਰਕਾਰੀ ਖੇਤਰ ਨਾਲ ਜੁੜੀ ਨੌਜਵਾਨ ਪੀੜ੍ਹੀ ਅਹਿਮ ਭੂਮਿਕਾ ਨਿਭਾਅ ਸਕਦੀ ਹੈ। ਇਸ ਮੌਕੇ ਵਿਭਾਗ ਦੇ ਪ੍ਰੋ. ਭਗਵੰਤ ਸਿੰਘ, ਪ੍ਰੋ. ਲਵਨੀਤ ਵਸ਼ਿਸ਼ਠ, ਪ੍ਰੋ. ਨਾਦਿਸ਼, ਪ੍ਰੋ. ਰੰਜਿਤਾ ਸ਼ਰਮਾ ਅਤੇ ਪ੍ਰੋ. ਗੁਰਨੂਰ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement