ਅਮਲੋਹ: ਇੱਥੇ ਪੰਜ ਖੱਬੀਆਂ ਪਾਰਟੀਆਂ ਵੱਲੋਂ ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਅਗਵਾਈ ਹੇਠ ਅੱਜ ਤਹਿਸੀਲਦਾਰ ਅਮਲੋਹ ਅੰਕਿਤਾ ਅਗਰਵਾਲ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਵਿੱਚ ਉਨ੍ਹਾਂ ਮੰਗ ਕੀਤੀ ਕਿ ਮਹਿੰਗਾਈ ’ਤੇ ਕਾਬੂ ਪਾਇਆ ਜਾਵੇ। ਉਨ੍ਹਾਂ ਮੰਗ ਕੀਤੀ ਕਿ 14 ਜ਼ਰੂਰੀ ਵਸਤਾਂ ਪਬਲਿਕ ਵੰਡ ਪ੍ਰਣਾਲੀ ਰਾਹੀਂ ਲੋਕਾਂ ਨੂੰ ਸਸਤੇ ਭਾਅ ’ਤੇ ਦਿੱਤੀਆਂ ਜਾਣ। ਡੀਜ਼ਲ-ਪੈਟਰੋਲ ਨੂੰ ਜੀਐੱਸਟੀ ਦੇ ਘੇਰੇ ’ਚ ਲਿਆਂਦਾ ਜਾਵੇ। ਸਬ-ਡਿਵੀਜ਼ਨ ਅਮਲੋਹ ’ਚ ਪੈਂਦੇ ਪਿੰਡਾਂ ’ਚ ਮਨਰੇਗਾ ਦਾ ਕੰਮ ਚਾਲੂ ਕਰਵਾਇਆ ਜਾਵੇ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗ੍ਰਾਂਟ ਦਿਵਾਈ ਜਾਵੇ। ਪਿੰਡਾਂ ਤੇ ਸ਼ਹਿਰਾਂ ’ਚ ਪੀਣ ਵਾਲੇ ਪਾਣੀ ਕਿੱਲਤ ਨੂੰ ਦੂਰ ਕੀਤਾ ਜਾਵੇ। -ਪੱਤਰ ਪ੍ਰੇਰਕ