ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਾਕਾਥੌਨ ਕਰਵਾਈ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ ਅਤੇ ਐੱਸ ਐੱਸ ਪੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ‘ਮੁਹਿੰਮ: ਨਸ਼ਿਆਂ ਵਿਰੁੱਧ’ ਤਹਿਤ ਵਾਕਾਥੌਨ ਕਰਵਾਈ ਗਈ। ਕਰੀਬ ਇੱਕ ਕਿਲੋਮੀਟਰ ਇਸ ਵਾਕਾਥੌਨ ਵਿੱਚ ਜੁਡੀਸ਼ੀਅਲ, ਪ੍ਰਸ਼ਾਸਨਿਕ, ਪੁਲੀਸ ਅਧਿਕਾਰੀ, ਵਕੀਲ, ਅਧਿਆਪਕ ਤੇ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ ਅਤੇ ਐੱਸ ਐੱਸ ਪੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ‘ਮੁਹਿੰਮ: ਨਸ਼ਿਆਂ ਵਿਰੁੱਧ’ ਤਹਿਤ ਵਾਕਾਥੌਨ ਕਰਵਾਈ ਗਈ। ਕਰੀਬ ਇੱਕ ਕਿਲੋਮੀਟਰ ਇਸ ਵਾਕਾਥੌਨ ਵਿੱਚ ਜੁਡੀਸ਼ੀਅਲ, ਪ੍ਰਸ਼ਾਸਨਿਕ, ਪੁਲੀਸ ਅਧਿਕਾਰੀ, ਵਕੀਲ, ਅਧਿਆਪਕ ਤੇ ਵਿਦਿਆਰਥੀ ਸ਼ਾਮਲ ਹੋਏ। ਸ੍ਰੀ ਗੁਪਤਾ ਨੇ ਇੱਕਜੁਟ ਹੋ ਕੇ ਨਸ਼ਿਆਂ ਦੇ ਖਾਤਮੇ ਦੀ ਅਪੀਲ ਕੀਤੀ। ਐੱਸ ਐੱਸ ਪੀ ਅਗਰਵਾਲ ਨੇ ਕਿਹਾ ਕਿ ਪੁਲੀਸ, ਪ੍ਰਸ਼ਾਸਨ ਅਤੇ ਜੁਡੀਸ਼ਰੀ ਨਸ਼ਿਆਂ ਦੇ ਖਾਤਮੇ ਲਈ ਇੱਕਜੁਟ ਹਨ। ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਜਗਬੀਰ ਸਿੰਘ ਮਹਿੰਦੀਰੱਤਾ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਸ਼ੋਕ ਕੁਮਾਰ ਚੌਹਾਨ ਨੇ ਕਿਹਾ ਕਿ ਹਰ ਵਿਅਕਤੀ ਨੂੰ ਜਾਗਰੂਕ ਨਾਗਰਿਕ ਬਣ ਕੇ ਨਸ਼ਿਆਂ ਖਿਲਾਫ਼ ਅੱਗੇ ਆਉਂਣਾ ਚਾਹੀਦਾ ਹੈ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਨੇ ਸਿਹਤ ਵਿਭਾਗ ਵਲੋਂ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਬ੍ਰਾਹਮਣਮਾਜਰਾ ਵਿਖੇ ਨਸ਼ਾ ਪੀੜਤਾਂ ਦਾ ਮਿਆਰੀ ਇਲਾਜ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗਗਨਦੀਪ ਸਿੰਘ ਵਿਰਕ ਨੇ ਵਕੀਲ ਭਾਈਚਾਰੇ ਵਲੋਂ ਸਹਿਯੋਗ ਦਾ ਭਰੋਸਾ ਦਿੱਤਾ।

