ਡਿਪਟੀ ਮੇਅਰ ਵੱਲੋਂ ਮੁੱਖ ਸਕੱਤਰ ਨੂੰ ਪੱਤਰ
ਮੁਹਾਲੀ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਗਮਾਡਾ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੁਹਾਲੀ ਦੇ ਨਵੇਂ ਵਿਕਸਿਤ ਸੈਕਟਰਾਂ ਵਿੱਚ ਧਾਰਮਿਕ ਸਥਾਨਾਂ ਲਈ ਤੁਰੰਤ ਜਗ੍ਹਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ...
Advertisement
ਮੁਹਾਲੀ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਗਮਾਡਾ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੁਹਾਲੀ ਦੇ ਨਵੇਂ ਵਿਕਸਿਤ ਸੈਕਟਰਾਂ ਵਿੱਚ ਧਾਰਮਿਕ ਸਥਾਨਾਂ ਲਈ ਤੁਰੰਤ ਜਗ੍ਹਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਲਿਖਿਆ ਕਿ ਏਅਰੋਸਿਟੀ, ਆਈ ਟੀ ਸਿਟੀ, ਸੈਕਟਰ 85, 86, 87, 88, 89 ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਗੁਰਦੁਆਰਾ, ਮੰਦਿਰ ਜਾਂ ਹੋਰ ਧਾਰਮਿਕ ਸਥਾਨਾਂ ਲਈ ਗਮਾਡਾ ਵੱਲੋਂ ਇੱਕ ਇੰਚ ਜ਼ਮੀਨ ਵੀ ਨਿਰਧਾਰਤ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਸਨੀਕ ਲੰਮੇ ਸਮੇਂ ਤੋਂ ਗਮਾਡਾ ਨੂੰ ਲਿਖਤੀ ਬੇਨਤੀਆਂ ਦੇ ਚੁੱਕੇ ਹਨ ਪਰ ਹਾਲੇ ਤੱਕ ਨਾ ਕੋਈ ਫਾਈਲ ਹਿੱਲੀ ਹੈ ਤੇ ਨਾ ਹੀ ਜਗ੍ਹਾ ਦੀ ਕੋਈ ਨਿਸ਼ਾਨਦੇਹੀ ਕੀਤੀ ਗਈ ਹੈ।
Advertisement
Advertisement
