DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਲਾਜ਼ਮ ਜਥੇਬੰਦੀਆਂ ਵੱਲੋਂ ਚੇਅਰਮੈਨ ਨੂੰ ਪੱਤਰ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਵਿਚਾਰਿਆ ਜਾਵੇਗਾ: ਬਰਸਟ

  • fb
  • twitter
  • whatsapp
  • whatsapp
featured-img featured-img
ਪੰਜਾਬ ਮੰਡੀਬੋਰਡ ਦੇ ਚੇਅਰਮੈਨ ਨੂੰ ਮੰਗ ਪੱਤਰ ਸੌਂਪਦੇ ਹੋਏ ਮੁਲਾਜ਼ਮ ਜਥੇਬੰਦੀਆਂ ਦੇ ਆਗੂ। -ਫੋਟੋ: ਚਿੱਲਾ
Advertisement

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਅੱਜ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਦਿਆਂ ਕਰਮਚਾਰੀਆਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਚਰਚਾ ਕੀਤੀ। ਚੇਅਰਮੈਨ ਨੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵਿਚਾਰ-ਵਟਾਂਦਰਾ ਕਰ ਕੇ ਮੰਨਾਂ ਮੰਨੀਆਂ ਜਾਣਗੀਆਂ।

ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਕਿ ਮੁੱਖ ਦਫ਼ਤਰ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਡੀ ਸੀ ਰੇਟ ਅਨੁਸਾਰ ਭੁਗਤਾਨ ਕੀਤਾ ਜਾਵੇ। ਮੰਡੀ ਬੋਰਡ ਵਿੱਚ ਵੱਖ-ਵੱਖ ਅਸਾਮੀਆਂ ਤੇ ਆਊਟਸੋਰਸ ਆਧਾਰ ’ਤੇ ਕੰਮ ਕਰ ਰਹੇ ਕਰਮਚਾਰੀਆਂ, ਜਿਨ੍ਹਾਂ ਨੂੰ 3 ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ, ਨੂੰ ਕੰਟਰੈਕਟ ਬੇਸਿਸ ਤੇ ਕਰਨ ਦੀ ਮੰਗ ਵੀ ਉਠਾਈ ਗਈ।

Advertisement

ਇਸੇ ਤਰ੍ਹਾਂ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨੇ ਮੰਡੀ ਬੋਰਡ ਦੀਆਂ ਵੱਖ-ਵੱਖ ਸ਼ਾਖਾਵਾਂ ਵਿੱਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਕੰਟਰੈਕਟ/ਆਊਟ ਸੋਰਸ ਦਰਜਾ ਚਾਰ ਸਮੇਤ ਟੈਕਨੀਕਲ ਕਰਮਚਾਰੀਆਂ ਨੂੰ ਬੋਰਡ ਵਿੱਚ ਮਰਜ਼ ਕਰਨ ਦੀ ਮੰਗ ਰੱਖੀ। ਪੰਜਾਬ ਮੰਡੀ ਬੋਰਡ ਅਤੇ ਮਾਰਕਿਟ ਕਮੇਟੀ ਆਊਟ ਸੋਰਸ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ ਮਨਜ਼ੂਰ ਕੀਤੇ ਗਏ ਪੰਜਾਬ ਸਟੇਟ ਆਊਟ ਸੋਰਸ ਪਰਸੋਨਲ ਬਿੱਲ-2026 ਸਬੰਧੀ ਆਪਣੀਆਂ ਚਿੰਤਾਵਾਂ ਚੇਅਰਮੈਨ ਦੇ ਧਿਆਨ ਵਿੱਚ ਲਿਆਂਦੀਆਂ।

Advertisement

ਚੇਅਰਮੈਨ ਨੇ ਭਰੋਸਾ ਦਿਵਾਇਆ ਕਿ ਕਰਮਚਾਰੀਆਂ ਦੇ ਸਾਰੇ ਮੁੱਦਿਆਂ ਅਤੇ ਮੰਗਾਂ ਨੂੰ ਪੂਰੀ ਗੰਭੀਰਤਾ ਅਤੇ ਹਮਦਰਦੀ ਨਾਲ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।

Advertisement
×