DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਿਸਾਨਾਂ ਵੱਲੋਂ ਸਹਾਇਕ ਕਮਿਸ਼ਨਰ ਨੂੰ ਪੱਤਰ

ਝੋਨੇ ਦੇ ਖ਼ਰੀਦ ਪ੍ਰਬੰਧ ਯਕੀਨੀ ਬਣਾਉਣ ਦੀ ਮੰਗ

  • fb
  • twitter
  • whatsapp
  • whatsapp
featured-img featured-img
ਕਿਸਾਨ ਆਗੂ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ।
Advertisement

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਇਕਾਈ ਵੱਲੋਂ ਸੂਬਾ ਵਿੱਤ ਸਕੱਤਰ ਸਰਬਜੀਤ ਸਿੰਘ ਅਮਰਾਲਾ ਦੀ ਅਗਵਾਈ ਹੇਠ ਸਹਾਇਕ ਕਮਿਸ਼ਨਰ ਜਰਨਲ ਸੂਬਾ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗਾਂ ਬਾਰੇ ਪੱਤਰ ਸੌਂਪਿਆ। ਕਿਸਾਨ ਆਗੂ ਸਰਬਜੀਤ ਸਿੰਘ ਅਮਰਾਲਾ ਅਤੇ ਭੁਪਿੰਦਰ ਸਿੰਘ ਮਾਨੂੰਪੁਰ ਨੇ ਦੱਸਿਆ ਕਿ ਪੱਤਰ ’ਚ ਮੰਗ ਕੀਤੀ ਗਈ ਕਿ ਮੰਡੀਆਂ ਅਤੇ ਖ਼ਰੀਦ ਕੇਦਰਾਂ ਵਿੱਚ ਝੋਨੇ ਦੀ ਹਰ ਇੱਕ ਢੇਰੀ ਦੀ ਰੋਜ਼ਾਨਾ ਖ਼ਰੀਦ ਯਕੀਨੀ ਬਣਾਈ ਜਾਵੇ, ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਆਈ ਜਿਣਸ ਨੂੰ ਏਜੰਸੀਆਂ ਵੱਲੋਂ ਬਿਨਾਂ ਵਜ੍ਹਾ ਰੱਦ ਕਰ ਕੇ ਵਪਾਰੀਆਂ ਵੱਲੋਂ ਕਿਸਾਨਾਂ ਦੀ ਲੁੱਟ ਕਰਨ ਲਈ ਖੁੱਲ੍ਹਾ ਨਾ ਛੱਡਿਆ ਜਾਵੇ, ਮੰਡੀਆਂ ਵਿੱਚੋਂ ਝੋੋਨੇ ਦੀਆਂ ਬੋਰੀਆਂ ਦੀ ਲਿਫਟਿੰਗ ਨੂੰ ਜਲਦੀ ਸ਼ੁਰੂ ਕਰਵਾਇਆ ਜਾਵੇ।

ਉਨ੍ਹਾਂ ਕਿਹਾ ਕਿ ਜਿਹੜੇ ਹਾਈਬ੍ਰਿਡ ਝੋਨੇ ਦੇ ਬੀਜਾਂ ਦੀ ਮਨਿਸਟਰੀ ਓਟ ਐਗਰੀਕਲਚਰ ਨਵੀਂ ਦਿੱਲੀ ਵਲੋਂ ਸਿਫਾਰਿਸ਼ ਕੀਤੀ ਗਈ ਹੈ, ਉਨ੍ਹਾਂ ਨੂੰ ਸ਼ੈਲਰ ਵਪਾਰੀਆਂ ਵੱਲੋਂ ਖ਼ਰੀਦਣ ਲਈ ਅਸਿੱਧੇ ਢੰਗ ਨਾਲ ਆਨਾਕਾਨੀ ਕੀਤੀ ਜਾ ਰਹੀ ਹੈ, ਜੋ ਕਿਸਾਨਾਂ ਨਾਲ ਸਰਾਸਰ ਧੱਕਾ ਹੈ। ਆਉਣ ਵਾਲੀ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਸਰਕਾਰ ਵੱਲੋਂ ਡੀ ਏ ਪੀ ਦੇ ਬਫਰ ਸਟਾਕ ਦਾ ਪ੍ਰਬੰਧ ਕੀਤਾ ਜਾਵੇ ਅਤੇ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਡੀ ਏ ਪੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ।

Advertisement

ਇਸ ਮੌਕੇ ਸੂਬਾ ਵਿੱਤ ਸਕੱਤਰ ਸਰਬਜੀਤ ਸਿੰਘ ਅਮਰਾਲਾ, ਜਿਲਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਾਨੂੰਪੁਰ, ਪ੍ਰੈਸ ਸਕੱਤਰ ਗੁਰਜੀਤ ਸਿੰਘ ਬਾਠ, ਬਲਾਕ ਪ੍ਰਧਾਨ ਜਗਤਾਰ ਸਿੰਘ ਮਹੇਸਪੁਰਾ, ਹਰਚੰਦ ਸਿੰਘ ਅਮਰਾਲਾ, ਅਜੀਤ ਪਾਲ ਸਿੰਘ ਮਹੇਸ਼ਪੁਰਾ ਸੋਹਣ ਸਿੰਘ ਮਹੇਸ਼ਪੁਰਾ, ਨਰਿੰਦਰ ਸਿੰਘ ਸੰਘੋਲ, ਕਰਮਜੀਤ ਸਿੰਘ ਗੰਢੂਆਂ ਅਤੇ ਹਰਮਿੰਦਰ ਸਿੰਘ ਭੱਟ ਮਾਜਰਾ ਹਾਜ਼ਰ ਸਨ।

Advertisement

Advertisement
×