DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖਾਦਾਂ ਦੀ ਨਿਰਵਿਘਨ ਸਪਲਾਈ ਲਈ ਡੀ ਸੀ ਨੂੰ ਪੱਤਰ

ਬੀ ਬੀ ਐੱਮ ਬੀ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਦੀ ਸਥਾਈ ਮੈਂਬਰੀ ਦੀ ਬਹਾਲੀ ਮੰਗੀ

  • fb
  • twitter
  • whatsapp
  • whatsapp
featured-img featured-img
ਮੁਹਾਲੀ ਦੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਸਾਨ ਆਗੂ। -ਫੋਟੋ: ਚਿੱਲਾ
Advertisement

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਫ਼ੈਸਲੇ ਮੁਤਾਬਕ ਮੁਹਾਲੀ ਜ਼ਿਲ੍ਹੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਇਕੱਤਰਤਾ ਕੀਤੀ। ਉਨ੍ਹਾਂ ਮੰਗਾਂ ਦੇ ਹੱਕ ਅਤੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਨੁਮਾਇੰਦਗੀ ਦਾ ਹੱਕ ਖੋਹਣ ਵਾਲਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, ਯੂਰੀਆ ਅਤੇ ਡੀ ਏ ਪੀ ਖਾਦ ਲੋੜ ਅਨੁਸਾਰ ਮੁਹੱਈਆ ਕਰਵਾਈ ਜਾਵੇ, ਡੀਜ਼ਲ ਦੀਆਂ ਵਧਾਈਆਂ ਗਈਆਂ ਕੀਮਤਾਂ ਵਾਪਸ ਲਈਆਂ ਜਾਣ।

Advertisement

ਆਗੂਆਂ ਨੇ ਕਿਹਾ ਕਿ ਰਜਿਸਟਰਾਰ, ਸਹਿਕਾਰੀ ਸਭਾਵਾਂ ਵੱਲੋਂ ਨਵਾਂ ਹੱਦ ਕਰਜ਼ਾ 15 ਮਈ ਤੱਕ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜੋ ਕਿ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਨਵੇਂ ਹੱਦ ਕਰਜ਼ੇ ਦਾ ਨੋਟੀਫਿਕੇਸ਼ਨ ਤੁਰੰਤ ਲਾਗੂ ਕੀਤਾ ਜਾਵੇ।

Advertisement

ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਦਵਿੰਦਰ ਸਿੰਘ ਦੇਹ ਕਲਾਂ, ਜਸਪਾਲ ਸਿੰਘ ਨਿਆਮੀਆਂ, ਅੰਗਰੇਜ਼ ਸਿੰਘ ਭਦੌੜ, ਜਗਜੀਤ ਸਿੰਘ ਜੱਗੀ ਕਰਾਲਾ, ਤੇਜਿੰਦਰ ਸਿੰਘ ਪੂਨੀਆ, ਰਾਮ ਕ੍ਰਿਸ਼ਨ ਧੁਨਕੀਆ, ਹਰਜੀਤ ਸਿੰਘ ਮਲਕਪੁਰ, ਦਰਸ਼ਨ ਸਿੰਘ ਦੁਰਾਲੀ, ਡਾ ਬਲਵਿੰਦਰ ਸਿੰਘ ਗੋਬਿੰਦਗੜ੍ਹ, ਰਣਵੀਰ ਸਿੰਘ ਗਰੇਵਾਲ, ਰੁਪਿੰਦਰ ਸਿੰਘ ਝਿਊਰਹੇੜੀ, ਨੈਬ ਸਿੰਘ ਡੇਰਾਬਸੀ ਅਤੇ ਅਮਰਜੀਤ ਸਿੰਘ ਪਡਿਆਲਾ ਨੇ ਫ਼ਸਲਾਂ ਦੀਆਂ ਕੀਮਤਾਂ ਵਿੱਚ ਨਿਗੂਣੇ ਵਾਧੇ ਦੀ ਆਲੋਚਨਾ ਕੀਤੀ। ਉਨ੍ਹਾਂ ਸੇਵਾ ਕੇਂਦਰਾਂ ਦੇ 400 ਮੁਲਾਜ਼ਮਾਂ ਨੂੰ ਨੌਕਰੀਆਂ ਤੋਂ ਬਰਖ਼ਾਸਤ ਕਰਨ ਦੀ ਨਿਖੇਧੀ ਕਰਦਿਆਂ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ।

Advertisement
×