DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦੋਹਰੇ ਕਤਲ ਕੇਸ ’ਚ ਉਮਰ ਕੈਦ

ਚੰਡੀਗੜ੍ਹ: ਇੱਥੋਂ ਦੇ ਸੈਕਟਰ 43 ਸਥਿਤ ਜ਼ਿਲ੍ਹਾ ਅਦਾਲਤ ਨੇ ਦੋ ਨੌਜਵਾਨਾਂ ਦੇ ਕਤਲ ਕੇਸ ਵਿੱਚ ਮਲੋਆ ਦੇ ਰਾਜੂ ਨਾਮ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਅਤੇ 20 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਕੀਤਾ। ਇਹ ਕੇਸ ਥਾਣਾ ਸੈਕਟਰ 39 ਦੀ...

  • fb
  • twitter
  • whatsapp
  • whatsapp
Advertisement

ਚੰਡੀਗੜ੍ਹ: ਇੱਥੋਂ ਦੇ ਸੈਕਟਰ 43 ਸਥਿਤ ਜ਼ਿਲ੍ਹਾ ਅਦਾਲਤ ਨੇ ਦੋ ਨੌਜਵਾਨਾਂ ਦੇ ਕਤਲ ਕੇਸ ਵਿੱਚ ਮਲੋਆ ਦੇ ਰਾਜੂ ਨਾਮ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਅਤੇ 20 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਕੀਤਾ। ਇਹ ਕੇਸ ਥਾਣਾ ਸੈਕਟਰ 39 ਦੀ ਪੁਲੀਸ ਨੇ ਮਈ 2022 ਵਿੱਚ ਦਰਜ ਕੀਤਾ ਸੀ। ਜਾਣਕਾਰੀ ਅਨੁਸਾਰ ਸੈਕਟਰ 38 ਡੀ ’ਚ ਸਥਿਤ ਪਾਰਕ ਵਿੱਚ ਦੋ ਨੌਜਵਾਨ ਰਾਤ ਸਮੇਂ ਸੌ ਰਹੇ ਸਨ ਤਾਂ ਦੋਸ਼ੀ ਨੇ ਦੋਵਾਂ ’ਤੇ ਹਮਲਾ ਕਰ ਦਿੱਤਾ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਪੁਲੀਸ ਦੋਵਾਂ ਨੂੰ ਜ਼ਖ਼ਮੀ ਹਾਲਤ ਵਿੱਚ ਪੀ ਜੀ ਆਈ ਲੈ ਗਈ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਥਾਣਾ ਸੈਕਟਰ 39 ਦੀ ਪੁਲੀਸ ਨੇ ਉਕਤ ਮਾਮਲੇ ਵਿੱਚ ਕਾਰਵਾਈ ਕਰਦਿਆਂ ਰਾਜੂ ਵਾਸੀ ਮਲੋਆ ਨੂੰ ਗ੍ਰਿਫ਼ਤਾਰ ਕਰ ਲਿਆ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਤੇ ਜੁਰਮਾਨਾ ਕੀਤਾ ਹੈ। -ਟਨਸ

ਵਿਕਾਸ ਕਾਰਜਾਂ ਦਾ ਜਾਇਜ਼ਾ

ਅੰਬਾਲਾ: ਹਰਿਆਣਾ ਦੇ ਕਿਰਤ ਮੰਤਰੀ ਅਨਿਲ ਵਿੱਜ ਨੇ ਅੱਜ ਅੰਬਾਲਾ ਛਾਉਣੀ ਵਿੱਚ ਬਣ ਰਹੇ ਤਿੰਨ ਅਹਿਮ ਵਿਕਾਸ ਪ੍ਰਾਜੈਕਟਾਂ (ਅਟਲ ਮਾਲ ਐਂਡ ਬੈਂਕ ਸਕੁਐਰ, ਨਾਈਟ ਫੂਡ ਸਟ੍ਰੀਟ ਅਤੇ ਫਾਇਰ ਬ੍ਰਿਗੇਡ ਬਿਲਡਿੰਗ) ਦਾ ਨਿਰੀਖਣ ਕਰਕੇ ਨਗਰ ਕੌਂਸਲ ਅਧਿਕਾਰੀਆਂ ਅਤੇ ਨਿਰਮਾਣ ਏਜੰਸੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਅੰਬਾਲਾ ਛਾਉਣੀ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਣਗੇ। ਸ੍ਰੀ ਵਿੱਜ ਨੇ ਦੱਸਿਆ ਕਿ ਅਟਲ ਮਾਲ ਐਂਡ ਬੈਂਕ ਸਕੁਐਰ ਦਾ ਪਹਿਲਾ ਪੜਾਅ ਲਗਪਗ 111 ਕਰੋੜ ਰੁਪਏ ਦੀ ਲਾਗਤ ਨਾਲ ਮਾਰਚ ਦੇ ਅਖੀਰ ਤੱਕ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਬਿਲਡਿੰਗ ਦਾ 95 ਫੀਸਦ ਕੰਮ ਪੂਰਾ ਹੋ ਚੁੱਕਾ ਹੈ, ਜੋ ਛਾਉਣੀ ਦੀ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰੇਗਾ। -ਪੱਤਰ ਪ੍ਰੇਰਕ

Advertisement

ਧੋਖਾਧੜੀ ਦੇ ਦੋਸ਼ ਹੇਠ ਕਾਬੂ

ਅੰਬਾਲਾ: ਥਾਣਾ ਮਹੇਸ਼ ਨਗਰ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ਹੇਠ ਧੋਖਾਧੜੀ ਕਰਨ ਦੇ ਦੋਸ਼ ਹੇਠ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਵਰੁਣ ਵਾਸੀ ਡਾਲਮੀਆ ਵਿਹਾਰ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਆਦਿਸ਼ ਜੈਨ ਵਾਸੀ ਦਿਆਲ ਬਾਗ਼ ਅੰਬਾਲਾ ਛਾਉਣੀ ਨੇ ਪੁਲੀਸ ਨੂੰ ਦੱਸਿਆ ਕਿ 2018 ਤੋਂ 2023 ਤੱਕ ਮੁਲਜ਼ਮ ਨੇ ਉਸਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਵੱਡੀ ਰਕਮ ਹੜਪ ਲਈ ਸੀ। -ਪੱਤਰ ਪ੍ਰੇਰਕ

Advertisement

Advertisement
×