ਲਾਈਟ ਐਂਡ ਸਾਊਂਡ ਸ਼ੋਅ 11 ਨੂੰ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ 11 ਨਵੰਬਰ ਸ਼ਾਮ ਨੂੰ ਮੁਹਾਲੀ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਲਈ ਵੱਖ-ਵੱਖ ਅਧਿਕਾਰੀਆਂ ਦੀ ਮੀਟਿੰਗ ਨੂੰ...
Advertisement
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ 11 ਨਵੰਬਰ ਸ਼ਾਮ ਨੂੰ ਮੁਹਾਲੀ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ।
ਸਮਾਗਮ ਦੀਆਂ ਤਿਆਰੀਆਂ ਲਈ ਵੱਖ-ਵੱਖ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਇਹ ਸਮਾਗਮ ਮੁਹਾਲੀ ਦੇ ਸੈਕਟਰ-88 ਵਿੱਚ ਸਥਿਤ ਸਰਸ ਮੇਲਾ ਗਰਾਊਂਡ ਵਿਖੇ ਹੋਵੇਗਾ। ਸਮਾਗਮ ਦਾ ਆਰੰਭ ਸ਼ਾਮ 5: 30 ਵਜੇ ਹੋਵੇਗਾ ਜਿਸ ਦੌਰਾਨ ਢਾਡੀ ਜਥੇ ਵੱਲੋਂ ਬੀਰ-ਰਸੀ ਵਾਰਾਂ ਦਾ ਗਾਇਨ ਕਰਨ ਤੋਂ ਬਾਅਦ ਗੁਰੂ ਤੇਗ ਬਹਾਦਰ ਜੀ ਦੀ ਅਦੁਤੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਾਈਟ ਐਂਡ ਸਾਊਂਡ ਸ਼ੋਅ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੀ ਸ਼ਿਰਕਤ ਕਰਨਗੇ।
Advertisement
Advertisement
