DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਪ੍ਰਾਈਵੇਟ ਸਕੂਲਾਂ ’ਚ ਫੀਸਾਂ ਦੇ ਵਾਧੇ ਦੀ ਹੱਦ ਤੈਅ; ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਆਰਡੀਨੈਂਸ ਨੂੰ ਹਰੀ ਝੰਡੀ

ਸਾਲਾਨਾ ਸਿਰਫ਼ ਪੰਜ ਫੀਸਦੀ ਫੀਸ ਵਧਾ ਸਕਣਗੇ ਸਕੂਲ; ਨਿਯਮ ਤੋੜਨ ਵਾਲਿਆਂ ਦੀ ਹੋਵੇਗੀ ਵਿੱਤੀ ਆਡਿਟ, ਪਿਛਲੇ 3 ਸਾਲਾਂ ਦੀ ਵਾਧੂ ਫੀਸ ਮਾਪਿਆਂ ਨੂੰ ਮਿਲੇਗੀ ਰਿਫੰਡ

  • fb
  • twitter
  • whatsapp
  • whatsapp
Advertisement

ਪੰਜਾਬ ਵਿੱਚ ਗ਼ੈਰ-ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ (Un-aided Private Schools) ਵੱਲੋਂ ਕੀਤੀ ਜਾਂਦੀ ਲੁੱਟ ’ਤੇ ਨੱਥ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਵਿਸ਼ੇਸ਼ ਆਰਡੀਨੈਂਸ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣੀ ਅਧਿਕਾਰਤ ਪ੍ਰਵਾਨਗੀ ਦੇ ਦਿੱਤੀ ਹੈ। ਰਾਜਪਾਲ ਦੀ ਮਨਜ਼ੂਰੀ ਮਿਲਣ ਨਾਲ ਹੁਣ ਇਹ ਫੀਸ ਨਿਯੰਤਰਣ ਪ੍ਰਣਾਲੀ ਪੂਰੇ ਸੂਬੇ ਵਿੱਚ ਕਾਨੂੰਨੀ ਤੌਰ ’ਤੇ ਲਾਗੂ ਹੋ ਗਈ ਹੈ, ਜਿਸ ਤਹਿਤ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ ਫੀਸ ਵਿੱਚ ਪੰਜ ਫੀਸਦੀ ਤੋਂ ਜ਼ਿਆਦਾ ਵਾਧਾ ਨਹੀਂ ਕਰ ਸਕੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਵੀ ਇਸ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਲਿਖਿਆ, “ਮਾਨਯੋਗ ਗਵਰਨਰ ਸਾਹਿਬ ਦਾ ਤਹਿ ਦਿਲੋਂ ਧੰਨਵਾਦ ਜਿਨ੍ਹਾਂ ਨੇ ਪੰਜਾਬ ਦੇ ਬੱਚਿਆਂ ਅਤੇ ਮਾਪਿਆਂ ਦੇ ਹੱਕ ਵਿੱਚ ਲਏ ਸਾਡੇ ਵੱਡੇ ਫ਼ੈਸਲੇ 'ਤੇ ਮੋਹਰ ਲਗਾ ਦਿੱਤੀ ਹੈ... ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੀ ਲੁੱਟ ਨੂੰ ਨੱਥ ਪਾਉਣ ਲਈ ਸਾਡੀ ਸਰਕਾਰ ਵੱਲੋਂ ਲਿਆਂਦੇ ਗਏ “The Punjab Regulation of Fee of Unaided Education Institutions (Amendment) Ordinance, 2026” 'ਤੇ ਗਵਰਨਰ ਸਾਹਿਬ ਨੇ ਸਾਈਨ ਕਰ ਦਿੱਤਾ ਹੈ... ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ 5% ਤੋਂ ਵੱਧ ਫੀਸ ਨਹੀਂ ਵਧਾ ਸਕੇਗਾ... ਸਾਡੀ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ ਅਤੇ ਆਮ ਲੋਕਾਂ ਦੀ ਜੇਬ 'ਤੇ ਪੈਂਦੇ ਵਾਧੂ ਬੋਝ ਨੂੰ ਘਟਾਉਣ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ...”

Advertisement

Advertisement

ਇਸ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ-2026’ ਲਿਆਉਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਸਰਕਾਰ ਨੇ ਇਹ ਕਦਮ 3 ਜੂਨ ਨੂੰ ਮੁੱਖ ਮੰਤਰੀ ਵੱਲੋਂ ਕੀਤੇ ਗਏ ਐਲਾਨ ਅਤੇ ਅੰਮ੍ਰਿਤਸਰ ਵਿੱਚ ਫੀਸਾਂ ਦੇ ਬੇਲੋੜੇ ਦਬਾਅ ਕਾਰਨ ਇੱਕ 17 ਸਾਲਾ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰਨ ਦੀ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਚੁੱਕਿਆ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜਪਾਲ ਵੱਲੋਂ ਪ੍ਰਵਾਨਿਤ ਇਸ ਨਵੀਂ ਵਿਵਸਥਾ ਤਹਿਤ ਜੇਕਰ ਕਿਸੇ ਸਕੂਲ ਨੇ 5 ਫੀਸਦੀ ਤੋਂ ਵੱਧ ਫੀਸ ਵਧਾਉਣੀ ਹੈ, ਤਾਂ ਉਸ ਨੂੰ ਰੈਗੂਲੇਟਰੀ ਬਾਡੀ ਤੋਂ ਅਗਾਊਂ ਮਨਜ਼ੂਰੀ ਲੈਣੀ ਹੋਵੇਗੀ, ਜੋ ਸਕੂਲ ਦਾ ਵਿੱਤੀ ਆਡਿਟ ਕਰੇਗੀ। ਇਸ ਦੇ ਨਾਲ ਹੀ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਵਾਧੂ ਫੀਸਾਂ ਵਸੂਲੀਆਂ ਹਨ, ਉਨ੍ਹਾਂ ਦਾ ਰਿਕਾਰਡ ਸੀਜ਼ ਕਰਕੇ ਮਾਪਿਆਂ ਨੂੰ ਪੈਸੇ ਰਿਫੰਡ ਕੀਤੇ ਜਾਣਗੇ। ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਇਸ ਆਰਡੀਨੈਂਸ ਦੀ ਥਾਂ ਪੱਕਾ ਬਿੱਲ ਲਿਆਂਦਾ ਜਾਵੇਗਾ।

Advertisement
×