ਸ਼ਰਾਬ ਠੇਕੇਦਾਰ ਬਿਨਾਂ ਡਰ ਦੇ ਕੰਮ ਕਰਨ: ਡੀਸੀ
ਪੱਤਰ ਪ੍ਰੇਰਕ ਅੰਬਾਲਾ, 26 ਜੂਨ ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ ਨੇ ਅੱਜ ਆਪਣੇ ਦਫ਼ਤਰ ਵਿੱਚ ਸ਼ਰਾਬ ਠੇਕੇਦਾਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਰਾਬ ਠੇਕੇਦਾਰ ਨਿਡਰ ਹੋ ਕੇ ਆਪਣਾ...
Advertisement
ਪੱਤਰ ਪ੍ਰੇਰਕ
ਅੰਬਾਲਾ, 26 ਜੂਨ
Advertisement
ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ ਨੇ ਅੱਜ ਆਪਣੇ ਦਫ਼ਤਰ ਵਿੱਚ ਸ਼ਰਾਬ ਠੇਕੇਦਾਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਰਾਬ ਠੇਕੇਦਾਰ ਨਿਡਰ ਹੋ ਕੇ ਆਪਣਾ ਕਾਰੋਬਾਰ ਚਲਾਉਣ। ਜੇ ਕਿਸੇ ਠੇਕੇਦਾਰ ਨੂੰ ਧਮਕੀ ਮਿਲੀ ਹੈ ਤਾਂ ਉਸ ਦੇ ਅਸਲਾ ਲਾਇਸੈਂਸ ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਠੇਕੇਦਾਰਾਂ ਨੂੰ ਲੋੜ ਅਨੁਸਾਰ ਗੰਨਮੈਨ ਜਾਂ ਗਾਰਡ ਦਿੱਤੇ ਜਾਣਗੇ। ਜ਼ਿਲ੍ਹੇ ਵਿੱਚ 61 ਸ਼ਰਾਬ ਠੇਕਿਆਂ ਵਿੱਚੋਂ 52 ਦੀ ਅਲਾਟਮੈਂਟ ਹੋ ਚੁੱਕੀ ਹੈ ਤੇ 9 ਠੇਕੇ ਰਹਿੰਦੇ ਹਨ, ਜੋ ਛੇਤੀ ਹੀ ਨਿਯਮਾਂ ਅਨੁਸਾਰ ਦਿੱਤੇ ਜਾਣਗੇ।
Advertisement
×