ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਜ਼ੋਨਾਂ ਦੀਆਂ ਸੂਚੀਆਂ ਜਾਰੀ
ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੀਆਂ ਆਮ ਚੋਣਾਂ ਦੀ ਤਿਆਰੀਆਂ ਆਰੰਭ ਹੋ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਦੇ ਤਜਵੀਜ਼ਤ ਚੋਣ ਜ਼ੋਨਾਂ ਦੀਆਂ ਲਿਸਟਾਂ ਅੱਜ ਤੋਂ ਪੰਚਾਇਤ ਸੰਮਤੀ ਦਫ਼ਤਰਾਂ ਅਤੇ ਜ਼ਿਲ੍ਹਾ ਪਰਿਸ਼ਦ ਦਫ਼ਤਰ ਦੇ...
Advertisement
ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੀਆਂ ਆਮ ਚੋਣਾਂ ਦੀ ਤਿਆਰੀਆਂ ਆਰੰਭ ਹੋ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਦੇ ਤਜਵੀਜ਼ਤ ਚੋਣ ਜ਼ੋਨਾਂ ਦੀਆਂ ਲਿਸਟਾਂ ਅੱਜ ਤੋਂ ਪੰਚਾਇਤ ਸੰਮਤੀ ਦਫ਼ਤਰਾਂ ਅਤੇ ਜ਼ਿਲ੍ਹਾ ਪਰਿਸ਼ਦ ਦਫ਼ਤਰ ਦੇ ਨੋਟਿਸ ਬੋਰਡਾਂ ’ਤੇ ਪ੍ਰਦਰਸ਼ਿਤ ਕਰ ਦਿੱਤੀਆਂ ਜਾਣਗੀਆਂ। ਏਡੀਸੀ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਨ੍ਹਾਂ ਤਜਵੀਜ਼ਤ ਜ਼ੋਨਾਂ ਪ੍ਰਤੀ ਇਤਰਾਜ਼ ਹੈ ਜਾਂ ਉਹ ਸੁਝਾਅ ਦੇਣਾ ਚਾਹੁੰਦਾ ਹੈ ਤਾਂ ਉਹ ਤਜਵੀਜ਼ਤ ਜ਼ੋਨਾਂ ਦੇ ਪ੍ਰਕਾਸ਼ਨ ਦੀ ਮਿਤੀ ਤੋਂ 21 ਦਿਨਾਂ ਦੇ ਅੰਦਰ ਭਾਵ 30 ਅਗਸਤ ਤੱਕ ਦੁਪਹਿਰ 3:00 ਵਜੇ ਤੱਕ ਪੰਚਾਇਤ ਵਿਭਾਗ ਦੇ ਫੇਜ਼-8 ਵਿਚਲੇ ਮੁੱਖ ਦਫ਼ਤਰ ਵਿਕਾਸ ਭਵਨ ਵਿੱਚ ਵਿਨੋਦ ਕੁਮਾਰ ਗਾਗਟ ਡਿਪਟੀ ਡਾਇਰੈਕਟਰ ਪੰਚਾਇਤਾਂ ਕੋਲ ਦਸਤੀ ਜਾਂ ਈਮੇਲ ਰਾਹੀਂ ਦੇ ਸਕਦਾ ਹੈ।
Advertisement
Advertisement
×