ਚੰਡੀਗੜ੍ਹ ਸਹਿਕਾਰੀ ਬੈਂਕ ਤੋਂ 50 ਲੱਖ ਤੱਕ ਮਿਲੇਗਾ ਕਰਜ਼ਾ
ਚੰਡੀਗੜ੍ਹ ਸਟੇਟ ਕੋਆਪਰੇਟਿਵ ਬੈਂਕ ਤੋਂ ਹੁਣ 50 ਲੱਖ ਰੁਪਏ ਤੱਕ ਦਾ ਕਰਜ਼ਾ ਮਿਲ ਸਕੇਗਾ। ਇਹ ਫ਼ੈਸਲਾ ਅੱਜ ਚੰਡੀਗੜ੍ਹ ਸਟੇਟ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਏ ਸਾਲਾਨਾ ਜਨਰਲ ਇਜਲਾਸ ਵਿੱਚ ਕੀਤਾ ਗਿਆ। ਇਹ ਜਨਰਲ ਇਜਲਾਸ 13...
ਚੰਡੀਗੜ੍ਹ ਸਟੇਟ ਕੋਆਪਰੇਟਿਵ ਬੈਂਕ ਤੋਂ ਹੁਣ 50 ਲੱਖ ਰੁਪਏ ਤੱਕ ਦਾ ਕਰਜ਼ਾ ਮਿਲ ਸਕੇਗਾ। ਇਹ ਫ਼ੈਸਲਾ ਅੱਜ ਚੰਡੀਗੜ੍ਹ ਸਟੇਟ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਏ ਸਾਲਾਨਾ ਜਨਰਲ ਇਜਲਾਸ ਵਿੱਚ ਕੀਤਾ ਗਿਆ। ਇਹ ਜਨਰਲ ਇਜਲਾਸ 13 ਸਾਲਾਂ ਬਾਅਦ ਸੈਕਟਰ 22 ਸਥਿਤ ਕਮਿਊਨਿਟੀ ਸੇਂਟਰ ਵਿੱਚ ਕਰਵਾਇਆ ਗਿਆ। ਇਸ ਦੌਰਾਨ ਬੈਂਕ ਵਿੱਚ ਕੰਮਕਾਜ ਨੂੰ ਵਧਾਉਣ ਲਈ ਅਤੇ ਲੋਕਾਂ ਦੇ ਹਿੱਤਾਂ ਵਿੱਚ ਵੱਖ-ਵੱਖ ਏਜੰਡੇ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਵਿਚਾਰ-ਚਰਚਾ ਤੋਂ ਬਾਅਦ ਪਾਸ ਕੀਤਾ ਗਿਆ ਹੈ।
ਕੋਆਪਰੇਟਿਵ ਬੈਂਕ ਦੇ ਜਨਰਲ ਇਜਲਾਸ ਵਿੱਚ ਬੈਂਕ ਕਰਜ਼ੇ ਦੀ ਹੱਦ 20 ਲੱਖ ਰੁਪਏ ਤੋਂ ਵਧਾ ਕੇ 50 ਲੱਖ ਰੁਪਏ ਕਰ ਦਿੱਤੀ ਹੈ। ਇਸ ਨਾਲ ਬੈਂਕ ਦੇ ਖਾਤਾਧਾਰਕਾਂ ਨੂੰ 50 ਲੱਖ ਰੁਪਏ ਤੱਕ ਦਾ ਕਰਜ਼ਾ ਮਿਲ ਸਕੇਗਾ। ਇਸ ਤੋਂ ਇਲਾਵਾ ਕਰਜ਼ਾ ਮੋੜਨ ਦੀ ਸਮਾਂ ਸੀਮਾ ਵੀ 15 ਸਾਲ ਤੋਂ ਵਧਾ ਕੇ 25 ਸਾਲ ਕਰ ਦਿੱਤੀ ਹੈ। ਬੈਂਕ ਦੇ ਚੇਅਰਮੈਨ ਸਤਿੰਦਰ ਪਾਲ ਸਿੰਘ ਸਿੱਧੂ ਨੇ ਕਿਹਾ ਕਿ ਬੈਂਕ ਦੇ ਬੋਰਡ ਆਫ਼ ਡਾਇਰੈਕਟਰਜ਼ ਵੱਲੋਂ ਲੋਕਾਂ ਦੀ ਭਲਾਈ ਵਿੱਚ ਵਧੇਰੇ ਕਾਰਜ ਕੀਤੇ ਜਾ ਰਹੇ ਹਨ, ਜਿਸ ਨਾਲ ਬੈਂਕ ਦੇ ਸ਼ੇਅਰ ਹੋਲਡਰਾਂ ਨੂੂੰ ਬਣਦਾ ਲਾਭ ਦਿੱਤਾ ਜਾ ਸਕੇ। ਇਸ ਮੌਕੇ ਬੈਂਕ ਦੇ ਵਾਈਸ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ, ਮੈਨੇਜਿੰਗ ਡਾਇਰੈਕਟਰ ਅਨੁਰਾਧਾ ਚਗਤੀ ਅਤੇ ਸਾਰੇ ਡਾਇਰੈਕਟਰ ਸੁਰਜੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਬਡਹੇੜੀ, ਹਰਦੀਪ ਸਿੰਘ, ਜੀਤ ਸਿੰਘ, ਜੁਝਾਰ ਸਿੰਘ, ਬਾਲ ਕਿਸ਼ਨ, ਤਰਲੋਚਨ ਸਿੰਘ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਰਾਣਾ ਸਣੇ ਬੈਂਕ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸ਼ੇਅਰਧਾਰਕ ਮੌਜੂਦ ਰਹੇ।

