DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਇਲਾਕਾ ਸੰਘਰਸ਼ ਕਮੇਟੀ ਵੱਲੋਂ ਥਰਮਲ ਦੇ ਮੇਨ ਗੇਟ ਅੱਗੇ ਮੁਜ਼ਾਹਰਾ

ਪੰਜਾਬ ਸਰਕਾਰ ਅਤੇ ਥਰਮਲ ਪਲਾਂਟ ਰੂਪਨਗਰ ਦੇ ਮੁੱਖ ਇੰਜਨੀਅਰ ਦਾ ਪੁਤਲਾ ਫੂਕਿਆ

  • fb
  • twitter
  • whatsapp
  • whatsapp
featured-img featured-img
ਥਰਮਲ ਪਲਾਂਟ ਰੂਪਨਗਰ ਦੇ ਮੇਨ ਗੇਟ ਅੱਗੇ ਰੋਸ ਮੁਜ਼ਾਹਰਾ ਕਰਦੇ ਹੋਏ ਸੰਘਰਸ਼ ਕਮੇਟੀ ਦੇ ਮੈਂਬਰ।
Advertisement
ਇੱਥੇ ਅੱਜ ਇਲਾਕਾ ਸੰਘਰਸ਼ ਕਮੇਟੀ ਵੱਲੋਂ ਥਰਮਲ ਪਲਾਂਟ ਰੂਪਨਗਰ ਦੇ ਮੇਨ ਗੇਟ ਅੱਗੇ ਪੰਜਾਬ ਸਰਕਾਰ ਅਤੇ ਥਰਮਲ ਪਲਾਂਟ ਰੂਪਨਗਰ ਦੇ ਮੁੱਖ ਇੰਜਨੀਅਰ ਦਾ ਪੁਤਲਾ ਫੂਕ ਕੇ ਰੋਸ ਮੁਜਾਹਰਾ ਕੀਤਾ ਗਿਆ। ਇਸ ਮੌਕੇ ਸੰਘਰਸ਼ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਲੌਦੀਮਾਜਰਾ, ਜਨਰਲ ਸਕੱਤਰ ਗਿਆਨ ਸਿੰਘ ਤੇ ਹੋਰ ਆਗੂਆਂ ਨੇ ਕਿਹਾ ਕਿ ਝੀਲਾਂ ਦੀ ਸੇਮ ਆਉਣ ਕਾਰਨ ਦਬੁਰਜੀ, ਮੱਦੋਮਾਜਰਾ, ਰਣਜੀਤਪੁਰਾ, ਗੁੰਨੋ ਮਾਜਰਾ ਪਿੰਡ ਦੇ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਜਾਂਦੀਆਂ ਹਨ, ਜਿਸ ਸਬੰਧੀ ਥਰਮਲ ਪ੍ਰਸਾਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਜਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਅਤੇ ਪੀੜਤ ਕਿਸਾਨਾਂ ਨੂੰ ਫਸਲਾਂ ਦੇ ਖ਼ਰਾਬੇ ਦਾ ਕੋਈ ਮੁਆਵਾਜ਼ਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ 70 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ।

ਇਸ ਮੌਕੇ ਕੁਲਵਿੰਦਰ ਸਿੰਘ, ਸਰਪੰਚ ਅਮਰਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਕਸ਼ਮੀਰ ਸਿੰਘ, ਜਸਵਿੰਦਰ ਸਿੰਘ ਸਾਬਕਾ ਸਰਪੰਚ, ਸਰਪੰਚ ਜਰਨੈਲ ਸਿੰਘ, ਦਲਜੀਤ ਸਿੰਘ, ਗੁਰਜੀਤ ਸਿੰਘ, ਮਨਜੀਤ ਸਿੰਘ, ਹਰਨੇਕ ਸਿੰਘ, ਸੋਹਣ ਸਿੰਘ, ਪਰਵਾਨ ਸਿੰਘ, ਸਰਵਣ ਸਿੰਘ, ਸਤਵੰਤ ਸਿੰਘ, ਵਿਸਾਖਾ ਸਿੰਘ, ਗੁਰਿੰਦਰ ਸਿੰਘ, ਕੁਲਜੀਤ ਸਿੰਘ ਗੋਲੀਆ, ਅਜੈਬ ਸਿੰਘ, ਸੋਮਾ ਸਿੰਘ, ਪਰਮਜੀਤ ਸਿੰਘ, ਦਿਲਬਾਗ ਸਿੰਘ, ਹਰਬੰਸ ਸਿੰਘ, ਕੁਲਦੀਪ ਸਿੰਘ, ਰਾਮ ਲੋਕ ਸਿੰਘ, ਦਰਸ਼ਨ ਸਿੰਘ, ਕੁਲਦੀਪ ਸਿੰਘ, ਗੁਰਨੈਬ ਸਿੰਘ, ਅਵਤਾਰ ਸਿੰਘ, ਜੋਗਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਕਿਸਾਨ ਹਾਜ਼ਰ ਸਨ।

Advertisement

Advertisement
Advertisement
×