ਲੌਕਡਾਊਨ: ਐੱਨਡੀਏ ਦੀ ਪ੍ਰੀਖਿਆ ਦੇਣ ਆਏ ਵਿਦਿਆਰਥੀ ਖੁਆਰ ਹੋਏ

ਪ੍ਰੀਖਿਆ ਮਗਰੋਂ ਵਿਦਿਆਰਥੀਆਂ ਦੀ ਭੀੜ ਲੱਗੀ; ਪੁਲੀਸ ਨੂੰ ਕਰਨੀ ਪਈ ਜਦੋ-ਜਹਿਦ

ਲੌਕਡਾਊਨ: ਐੱਨਡੀਏ ਦੀ ਪ੍ਰੀਖਿਆ ਦੇਣ ਆਏ ਵਿਦਿਆਰਥੀ ਖੁਆਰ ਹੋਏ

ਆਤਿਸ਼ ਗੁਪਤਾ

ਚੰਡੀਗੜ੍ਹ, 18 ਅਪਰੈਲ

ਸਿਟੀ ਬਿਊਟੀਫੁੱਲ ਵਿੱਚ ਪਿਛਲੇ ਇਕ ਹਫ਼ਤੇ ਤੋਂ ਕਰੋਨਾਵਾਇਰਸ ਦੇ ਪਾਜ਼ੇਟਿਵ ਕੇਸਾਂ ਵਿੱਚ ਯੂਕੇ ਦਾ ਸਟ੍ਰੇਨ ਪਾਇਆ ਜਾਣ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ ਹਫ਼ਤਾਵਰੀ ਲੌਕਡਾਊਨ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਦੂਜੇ ਦਿਨ ਵੀ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ ਰਹੇ ਜਦਕਿ ਸੜਕੀ ਆਵਾਜਾਈ ਜਾਰੀ ਰਹੀ। ਇਸ ਤੋਂ ਇਲਾਵਾ ਅੱਜ ਸ਼ਹਿਰ ਵਿੱਚ ਦਾਖਲ ਹੋਣ ਵਾਲੀਆਂ ਸੜਕਾਂ ’ਤੇ ਪੁਲੀਸ ਦੀ ਨਾਕਾਬੰਦੀ ਕੀਤੀ ਗਈ। ਉੱਧਰ ਐੱਨਡੀਏ ਦੀ ਪ੍ਰੀਖਿਆ ਦੇਣ ਆਏ ਵਿਦਿਆਰਥੀਆਂ ਨੂੰ ਖੁੱਜਲ ਖੁਆਰ ਹੋਣਾ ਪਿਆ।

ਹਫ਼ਤਾਵਰੀ ਲੌਕਡਾਊਨ ਦੇ ਬਾਵਜੂਦ ਐਤਵਾਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਐੱਨਡੀਏ ਪ੍ਰੀਖਿਆ ਕਰਵਾਈ ਗਈ ਜਿਸ ਵਿੱਚ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ 15 ਹਜ਼ਾਰ ਤੋਂ ਵੱਧ ਵਿਦਿਆਰਥੀ ਚੰਡੀਗੜ੍ਹ ਪ੍ਰੀਖਿਆ ਦੇਣ ਪਹੁੰਚੇ। ਇਨ੍ਹਾਂ ਨੂੰ ਚੰਡੀਗੜ੍ਹ ਆਉਣ , ਰਹਿਣ ਅਤੇ ਖਾਣ-ਪਾਣ ਲਈ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਹ ਪ੍ਰੀਖਿਆ ਸਵੇਰੇ ਅਤੇ ਦੁਪਹਿਰ ਸਮੇਂ ਹੋਣੀ ਸੀ। ਪਹਿਲੇ ਪੇਪਰ ਤੋਂ ਬਾਅਦ ਦੁਪਹਿਰ ਸਮੇਂ ਪ੍ਰੀਖਿਆ ਕੇਂਦਰ ਦੇ ਨਜ਼ਦੀਕ ਸਥਿਤ ਦੁਕਾਨਾਂ ’ਤੇ ਵਿਦਿਆਰਥੀਆਂ ਦੀ ਵੱਡੀ ਭੀੜ ਲੱਗੀ ਰਹੀ। ਭੀੜ ਹਟਾਉਣ ਲਈ ਪੁਲੀਸ ਵੀ ਨਾਕਾਮ ਰਹੀ। ਪ੍ਰਸ਼ਾਸਨ ਨੇ ਪਹਿਲਾਂ ਹੀ ਸ਼ਹਿਰ ਵਿੱਚ ਘੁੰਮਣ ਵਾਲੀ ਥਾਵਾਂ ’ਤੇ ਪਾਬੰਦੀ ਲਗਾ ਦਿੱਤੀ ਸੀ ਜਿਸ ਕਰਕੇ ਸੁਖਨਾ ਝੀਲ, ਰੌਕ ਗਾਰਡਨ ਅਤੇ ਹੋਰਨਾਂ ਘੁੰਮਣ ਵਾਲੀਆਂ ਥਾਵਾਂ ਬੰਦ ਰਹੀਆਂ। ਦਿਨ ਭਰ ਪੁਲੀਸ ਮੁਲਾਜ਼ਮ ਤਾਇਨਾਤ ਰਹੇ। ਪੁਲੀਸ ਨੇ ਉਨ੍ਹਾਂ ਥਾਵਾਂ ’ਤੇ ਕਿਸੇ ਨੂੰ ਦਾਖਲ ਨਹੀਂ ਹੋਣ ਦਿੱਤਾ। ਦੂਜੇ ਪਾਸੇ ਸ਼ਹਿਰ ਦੀਆਂ ਸਾਰੀਆਂ ਮਾਰਕੀਟਾਂ ਦਿਨ ਭਰ ਬੰਦ ਰਹੀ। ਸਿਰਫ਼ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਹੀ ਖੁੱਲ੍ਹੀਆਂ ਰਹੀਆਂ। ਸੈਕਟਰ-26 ਵਿੱਚ ਸਥਿਤ ਸਬਜ਼ੀ ਮੰਡੀ ਵਿੱਚ ਐਤਵਾਰ ਨੂੰ ਵੀ ਲੋਕ ਆਮ ਦਿਨਾਂ ਵਾਂਗ ਫਿਰਦੇ ਦਿਖਾਈ ਦਿੱਤੇ।

ਸ਼ਹਿਰ ਦੇ ਵਪਾਰੀ ਵਰਗ ਅਤੇ ਜਿੰਮ ਮਾਲਕਾਂ ਵੱਲੋਂ ਲੌਕਡਾਊਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਕਰੋਨਾਵਾਇਰਸ ਕਰਕੇ ਉਨ੍ਹਾਂ ਦਾ ਕਾਰੋਬਾਰ ਠੱਪ ਹੋ ਗਿਆ ਹੈ। ਉਸ ਤੋਂ ਬਾਅਦ ਮੁੜ ਪਾਬੰਦੀਆਂ ਨਾਲ ਕੰਮ ਖਤਮ ਹੋ ਜਾਵੇਗਾ। ਉੱਧਰ ਜਿੰਮ ਮਾਲਕਾਂ ਮੰਗ ਕੀਤੀ ਕਿ ਸਰਕਾਰ ਜਿੰਮ ਖੋਲ੍ਹਣ ਦੀ ਪ੍ਰਵਾਨਗੀ ਦੇਵੇ।

ਲੋਕਾਂ ਦੀ ਸੁਰੱਖਿਆ ਲਈ ਲਗਾਇਆ ਹਫ਼ਤਾਵਰੀ ਲੌਕਡਾਊਨ- ਪਰੀਦਾ

ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਨੇ ਕਿਹਾ ਕਿ ਸ਼ਹਿਰ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਵਧ ਰਹੀ ਗਿਣਤੀ ਦੇ ਮੱਦੇਨਜ਼ਰ ਲੌਕਡਾਊਨ ਲਗਾਇਆ ਗਿਆ ਹੈ ਜਿਸ ਨਾਲ ਲੋਕਾਂ ਵਿੱਚ ਸਮਾਜਿਕ ਦੂਰੀ ਬਣਾਈ ਜਾ ਸਕੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All