ਲੋਹਗੜ੍ਹ ਵਾਸੀਆਂ ਨੇ ਪਾਵਰਕੌਮ ਦੇ ਐਕਸੀਅਨ ਦਾ ਦਫ਼ਤਰ ਘੇਰਿਆ

ਲੋਹਗੜ੍ਹ ਵਾਸੀਆਂ ਨੇ ਪਾਵਰਕੌਮ ਦੇ ਐਕਸੀਅਨ ਦਾ ਦਫ਼ਤਰ ਘੇਰਿਆ

ਐਕਸੀਅਨ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਲੋਹਗੜ੍ਹ ਦੇ ਵਸਨੀਕ। -ਫੋਟੋ: ਰੂਬਲ

ਹਰਜੀਤ ਸਿੰਘ

ਜ਼ੀਰਕਪੁਰ, 10 ਜੂਨ

ਲੋਹਗੜ੍ਹ ਖੇਤਰ ਵਿੱਚ ਬਿਜਲੀ ਦੀ ਕਿੱਲਤ ਤੋਂ ਪ੍ਰੇਸ਼ਾਨ ਲੋਕਾਂ ਨੇ ਅੱਜ ਪਾਵਰਕੌਮ ਦੇ ਐਕਸੀਅਨ ਦੇ ਦਫਤਰ ਦਾ ਘਿਰਾਓ ਕੀਤਾ। ਮੁਜ਼ਹਰਾਕਾਰੀਆਂ ਦੀ ਅਗਵਾਈ ਇਸ ਖੇਤਰ ਦੇ ਕੌਂਸਲਰ ਕਰ ਰਹੇ ਸੀ। ਇਸ ਦੌਰਾਨ ਲੋਕਾਂ ਵੱਲੋਂ ਪਾਵਰਕੌਮ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ ਗਰਮੀ ਵਧਣ ਕਾਰਨ ਬਿਜਲੀ ਦੀ ਸਮੱਸਿਆ ਪੈਦਾ ਹੋਣੀ ਸ਼ੁਰੂ ਹੋ ਗਈ ਹੈ। ਗਰਮੀ ਵਿੱਚ ਏਸੀ ਚੱਲਣ ਕਾਰਨ ਲੋਡ ਵਧ ਜਾਂਦਾ ਹੈ ਟਰਾਂਸਫਾਰਮਰ ਸੜ ਜਾਂਦੇ ਹਨ। ਲੋਹਗੜ੍ਹ ਖੇਤਰ ਵਿੱਚ ਵੀ ਟਰਾਂਸਫਾਰਮਰ ਸੜਨ ਕਾਰਨ ਇਹ ਦਿੱਕਤ ਆਈ ਹੈ। ਲੰਘੇ ਕੱਲ੍ਹ ਭਬਾਤ ਵਾਸੀਆਂ ਵੱਲੋਂ ਵੀ ਬਿਜਲੀ ਕਿੱਲਤ ਤੋਂ ਪ੍ਰੇਸ਼ਾਨ ਹੋ ਕੇ ਜਾਮ ਲਾਇਆ ਸੀ।

ਇਸ ਮੌਕੇ ਕੌਂਸਲਰ ਧਰਮਿੰਦਰ ਸ਼ਰਮਾ, ਕੌਂਸਲਰ ਯਾਦਵਿੰਦਰ ਸ਼ਰਮਾ, ਕੌਂਸਲਰ ਤੇਜਿੰਦਰ ਸ਼ਰਮਾ ਨੇ ਦੱਸਿਆ ਕਿ ਪਿੰਡ ਲੋਹਗੜ੍ਹ ਅਤੇ ਇਸ ਖੇਤਰ ਅਧੀਨ ਆਉਂਦੀ ਰਿਹਾਇਸ਼ੀ ਕਲੋਨੀਆਂ ਸਵਿਤਰੀ ਐਨਕਲੇਵ, ਸਨਰਾਈਜ਼ ਕੰਪਲੈਕਸ, ਸਿਗਮਾ ਸਿਟੀ, ਸ਼ਰਮਾ ਅਸਟੇਟ ਵਿਖੇ ਲੰਘੇ ਦਿਨਾਂ ਤੋਂ ਬਿਜਲੀ ਦੀ ਸਮੱਸਿਆ ਬਣੀ ਹੋਈ ਹੈ। ਅੱਤ ਦੀ ਗਰਮੀ ਵਿੱਚ ਲੋਕਾਂ ਨੂੰ ਲੰਮੇ ਸਮੇਂ ਤੋਂ ਬਿਜਲੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੰਘੇ ਤਿੰਨ ਦਿਨਾਂ ਤੋਂ ਗਰਮੀ ਵਧਣ ਨਾਲ ਇਸ ਖੇਤਰ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਹ ਕਈ ਦਿਨਾਂ ਤੋਂ ਪਾਵਰਕੌਮ ਦੇ ਅਧਿਕਾਰੀਆਂ ਨੂੰ ਸਮੱਸਿਆ ਦਾ ਹੱਲ ਕਰਨ ਦੀ ਮੰਗ ਕਰ ਰਹੇ ਹਨ ਪਰ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਦੋਸ਼ ਲਗਾਇਆ ਕਿ ਪਾਵਰਕੌਮ ਦੇ ਅਧਿਕਾਰੀ ਸਮੱਸਿਆ ਦਾ ਹੱਲ ਕਰਨ ਦੀ ਥਾਂ ਲੋਕਾਂ ਦੇ ਫੋਨ ਨਹੀਂ ਚੁੱਕਦੇ।

ਕੀ ਕਹਿੰਦੇ ਨੇ ਐਕਸੀਅਨ

ਇਸ ਸਬੰਧੀ ਗੱਲ ਕਰਨ ’ਤੇ ਐਕਸੀਅਨ ਖ਼ੁਸ਼ਵਿੰਦਰ ਸਿੰਘ ਨੇ ਕਿਹਾ ਕਿ ਗਰਮੀ ਜ਼ਿਆਦਾ ਪੈਣ ਕਾਰਨ ਬਿਜਲੀ ਦੀ ਮੰਗ ਵਧ ਗਈ ਹੈ ਜਿਸ ਕਾਰਨ ਇਹ ਸਮੱਸਿਆ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪਾਵਰਕੌਮ ਦੇ ਮੁਲਾਜ਼ਮ ਸਮੱਸਿਆ ਆਉਣ ਮਗਰੋਂ ਤੁਰੰਤ ਉਸ ਦੇ ਹੱਲ ਵਿੱਚ ਜੁੱਟ ਜਾਂਦੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All