DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੋਕ ਹਿੱਤ ਮਿਸ਼ਨ ਵੱਲੋਂ ਪੀ ਯੂ ਵਿਦਿਆਰਥੀਆਂ ਦੇ ਸੰਘਰਸ਼ ਦੀ ਹਮਾਇਤ

ਮੀਟਿੰਗ ਦੌਰਾਨ ਵੱਖ-ਵੱਖ ਮਸਲਿਆਂ ’ਤੇ ਚਰਚਾ

  • fb
  • twitter
  • whatsapp
  • whatsapp
featured-img featured-img
ਮੀਟਿੰਗ ਮਗਰੋਂ ਜਾਣਕਾਰੀ ਦਿੰਦੇ ਮਿਸ਼ਨ ਦੇ ਆਗੂ।
Advertisement
ਲੋਕ ਹਿੱਤ ਮਿਸ਼ਨ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਹੋਰ ਮੁੱਦਿਆਂ ਸਬੰਧੀ ਮੀਟਿੰਗ ਕੀਤੀ ਗਈ। ਇਸ ਦੌਰਾਨ 10 ਨਵੰਬਰ ਨੂੰ ਮਾਜਰੀ ਬਲਾਕ ਤੋਂ ਵੱਡੇ ਕਾਫ਼ਲੇ ਸਮੇਤ ਯੂਨੀਵਰਸਿਟੀ ਦੇ ਰੋਸ ਧਰਨੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਮਿਸ਼ਨ ਨੇ ਇਲਾਕੇ ’ਚ ਫੈਲੇ ਭ੍ਰਿਸ਼ਟਾਚਾਰ ਤੇ ਅਵਾਰਾ ਪਸ਼ੂਆਂ ਦੇ ਮੁੱਦੇ ’ਤੇ ਮੁਹਿੰਮ ਆਰੰਭਣ ਦਾ ਵੀ ਫ਼ੈਸਲਾ ਕੀਤਾ।ਮਿਸ਼ਨ ਆਗੂ ਗੁਰਮੀਤ ਸਿੰਘ ਸਾਂਟੂ, ਭਾਈ ਹਰਜੀਤ ਸਿੰਘ ਹਰਮਨ, ਰਵਿੰਦਰ ਸਿੰਘ ਬਜੀਦਪੁਰ, ਭਗਤ ਸਿੰਘ ਭਗਤਮਾਜਰਾ, ਮਨਦੀਪ ਸਿੰਘ ਖਿਜ਼ਰਾਬਾਦ, ਪਰਮਜੀਤ ਸਿੰਘ ਪੰਮੀ ਮਾਵੀ, ਸੋਹਣ ਸਿੰਘ ਸੰਗਤਪੁਰਾ, ਬਚਨ ਸਿੰਘ ਮੁੰਧੋਂ, ਹਰਜੀਤ ਸਿੰਘ ਢਕੋਰਾਂ ਤੇ ਜਸਬੀਰ ਸਿੰਘ ਨਵਾਂਗਰਾਉਂ ਨੇ ਕੇਂਦਰ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਹਥਿਆਉਣ ਦੇ ਮਨਸੂਬਿਆਂ ਦੀ ਨਿਖੇਧੀ ਕੀਤੀ। ਆਗੂਆਂ ਨੇ ਯੂਨੀਵਰਸਿਟੀ ਦੇ ਸੰਘਰਸ਼ ’ਚ ਡੱਟ ਕੇ ਸਾਥ ਦੇਣ ਦਾ ਐਲਾਨ ਕੀਤਾ।

ਮਿਸ਼ਨ ਦੇ ਧਾਰਮਿਕ ਵਿੰਗ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਗੁਰਮਤਿ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ। ਇਸੇ ਦੌਰਾਨ ਯੂਨੀਵਰਸਿਟੀ ਤੋਂ ਪੁੱਜੇ ‘ਸੱਥ’ ਦੇ ਵਿਦਿਆਰਥੀ ਆਗੂ ਜੋਧ ਸਿੰਘ ਅਤੇ ਮਿਸ਼ਲ ਸਤਲੁਜ ਦੇ ਆਗੂ ਹਰਜੀਤ ਸਿੰਘ ਖਿਜ਼ਰਾਬਾਦ ਨੇ ਯੂਨੀਵਰਸਿਟੀ ਦੇ ਮਸਲੇ ਬਾਰੇ ਕੇਂਦਰ ਦੀ ਨੀਅਤ, ਪਿਛਲੇ ਸਮੇਂ ਦੇ ਆਗੂਆਂ ਵੱਲੋਂ ਇਸ ਪ੍ਰਤੀ ਕੀਤੀਆਂ ਗਲਤੀਆਂ ਅਤੇ ਚੰਡੀਗੜ੍ਹ ਤੇ ਪੰਜਾਬ ਦਾ ਹੱਕ ਬਰਕਰਾਰ ਰੱਖਣ ਲਈ ਆਰੰਭੇ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ 10 ਨਵੰਬਰ ਨੂੰ ਯੂਨੀਵਰਸਿਟੀ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਸੁਖਵਿੰਦਰ ਸਿੰਘ ਸੁੱਖਾ ਤੋਗਾਂ, ਬਹਾਦਰ ਸਿੰਘ ਮੁੰਧੋਂ, ਗੁਰਸ਼ਰਨ ਸਿੰਘ ਨੱਗਲ, ਬਹਾਦਰ ਸਿੰਘ ਚਾਹੜਮਾਜਰਾ, ਕੁਲਵੰਤ ਸਿੰੰਘ ਸੰਗਤਪੁਰਾ, ਬਬਲੂ ਬਾਂਸੇਪੁਰ, ਗੁਰਮੇਲ ਸਿੰਘ ਮੰਡ, ਦਰਸ਼ਨ ਸਿੰਘ ਖੇੜਾ, ਜਸਵੀਰ ਸਿੰਘ ਲਾਲਾ ਸਲੇਮਪੁਰ, ਗੁਰਦੀਪ ਸਿੰਘ ਮਹਿਰਮਪੁਰ, ਗੁਰਪ੍ਰੀਤ ਸਿੰਘ ਫਿਰੋਜ਼ਪੁਰ, ਸੇਠੀ ਦੁਸਾਰਨਾ ਤੇ ਸੋਨੀ ਦੁਸਾਰਨਾ ਆਦਿ ਅਹੁਦੇਦਾਰ ਵੀ ਹਾਜ਼ਰ ਸਨ।

Advertisement

Advertisement

Advertisement
×