ਜੀਬੀਪੀ ਗਰੁੱਪ ਦੇ ਡਾਇਰੈਕਟਰਾਂ ਖ਼ਿਲਾਫ਼ ਲੁਕ-ਆਊਟ ਨੋਟਿਸ ਜਾਰੀ

ਜੀਬੀਪੀ ਗਰੁੱਪ ਦੇ ਡਾਇਰੈਕਟਰਾਂ ਖ਼ਿਲਾਫ਼ ਲੁਕ-ਆਊਟ ਨੋਟਿਸ ਜਾਰੀ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 19 ਮਈ

ਆਮਦਨ ਕਰ ਵਿਭਾਗ ਨੇ ਗੁਪਤਾ ਬਿਲਡਰਜ਼ ਐਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ (ਜੀਬੀਪੀ) ਦੇ ਡਾਇਰੈਕਟਰਾਂ ਵਿਰੁੱਧ ਕਥਿਤ ਟੈਕਸ ਚੋਰੀ ਦੇ ਸਬੰਧ ਵਿੱਚ ਲੁਕ-ਆਊਟ ਸਰਕੂਲਰ ਜਾਰੀ ਕਰ ਦਿੱਤਾ ਹੈ। ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਸਰਕੂਲਰ ਜੀਬੀਪੀ ਦੇ ਡਾਇਰੈਕਟਰ ਪ੍ਰਦੀਪ ਕੁਮਾਰ, ਸਤੀਸ਼ ਕੁਮਾਰ ਅਤੇ ਰਮਨ ਕੁਮਾਰ ਖ਼ਿਲਾਫ਼ 30 ਕਰੋੜ ਰੁਪਏ ਦਾ ਟੈਕਸ ਨਾ ਭਰਨ ਦੇ ਦੋਸ਼ ਹੇਠ ਜਾਰੀ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਜੁਰਮਾਨਾ ਵੀ ਸ਼ਾਮਲ ਹੈ। ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਖਿਲਾਫ਼ ਸਰਕੂਲਰ ਜਾਰੀ ਕੀਤਾ ਗਿਆ ਹੈ, ਉਹ ਦੇਸ਼ ਛੱਡ ਕੇ ਨਹੀਂ ਜਾ ਸਕਦੇ।

ਦੱਸਣਯੋਗ ਹੈ ਕਿ ਜੀਬੀਪੀ ਗਰੁੱਪ ਦੇ ਡਾਇਰੈਕਟਰਾਂ ਖ਼ਿਲਾਫ਼ ਪਹਿਲਾਂ ਵੀ ਚੰਡੀਗੜ੍ਹ ਅਤੇ ਮੁਹਾਲੀ ਪੁਲੀਸ ਕਈ ਨਿਵੇਸ਼ਕਾਂ ਤੋਂ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ, ਨਿਵੇਸ਼ ਅਤੇ ਹੋਰ ਰੀਅਲ ਐਸਟੇਟ ਦੇ ਸੌਦਿਆਂ ਬਾਰੇ ਪੈਸੇ ਲੈ ਕੇ ਜਾਇਦਾਦਾਂ ਦਾ ਕਬਜ਼ਾ ਨਾ ਦੇਣ ਸਬੰਧੀ ਧੋਖਾਧੜੀ ਦੇ ਕੇਸ ਦਰਜ ਕਰ ਚੁੱਕੀ ਹੈ। ਇਨ੍ਹਾਂ ਵਿੱਚੋਂ ਇਕ ਕੇਸ ਤਾਂ ਚੰਡੀਗੜ੍ਹ ਪੁਲੀਸ ਨੇ ਦੋ ਦਿਨ ਪਹਿਲਾਂ ਹੀ 28 ਵਿਅਕਤੀਆਂ ਦੀ ਸ਼ਿਕਾਇਤ ’ਤੇ ਦਰਜ ਕੀਤਾ ਸੀ। ਸ਼ਿਕਾਇਤਕਰਤਾਵਾਂ ਦਾ ਕਹਿਣਾ ਹੈ ਕਿ ਜੀਬੀਪੀ ਗਰੁੱਪ ਨੇ ਮੁੱਲਾਂਪੁਰ ਵਿੱਚ ਫਲੈਟ ਦਿਵਾਉਣ ਦੇ ਨਾਮ ’ਤੇ 39-39 ਲੱਖ ਰੁਪਏ ਲੈ ਲਏ ਪਰ ਨਾ ਤਾਂ ਫਲੈਟ ਦਿਵਾਇਆ ਅਤੇ ਨਾ ਹੀ ਉਨ੍ਹਾਂ ਦੇ ਰੁਪਏ ਵਾਪਸ ਕੀਤੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All