ਆਤਿਸ਼ ਗੁਪਤਾ
ਚੰਡੀਗੜ੍ਹ, 27 ਜੁਲਾਈ
ਇਥੇ ਸੈਕਟਰ-27 ਵਿੱਚ ਦਿਨ ਦਿਹਾੜੇ ਮਨੀ ਐਕਸਚੇਂਜ ਦੀ ਦੁਕਾਨ ਵਿੱਚੋਂ ਲੁਟੇਰੇ 3 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸੈਕਟਰ-27 ਵਿੱਚ ਸਥਿਤ ਮਨੀ ਐਕਸਚੇਂਜ ਦੀ ਦੁਕਾਨ ਵਿੱਚ ਦੋ ਵਿਅਕਤੀ ਆਏ ਜੋ ਪਿਸਤੌਲ ਦਿਖਾ ਕੇ ਕੈਂਸ ਕਾਊਂਟਰ ਵਿਚੋਂ 3 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲੀਸ ਨੇ ਸ਼ਹਿਰ ਵਿੱਚ ਨਾਕਾਬੰਦੀ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਮੁਲਜ਼ਮਾਂ ਦੀ ਪੈੜ ਨੱਪਣ ਦੀ ਕੋਸ਼ਿਸ਼ ਕਰ ਰਹੀ ਹੈ।