DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

LPU and Chitkara University Case: ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ SUO MOTU ਨੋਟਿਸ

ਵਿਦਿਆਰਥਣਾਂ ਦੀ ਸੁਰੱਖਿਆ ਨਾਲ ਸਮਝੌਤਾ ਬਰਦਾਸ਼ਤ ਨਹੀਂ, ਕਮਿਸ਼ਨ ਨੇ FIRs ਦੀਆਂ ਕਾਪੀਆਂ ਤੇ ਵਿਸਥਾਰਤ ਰਿਪੋਰਟ ਕੀਤੀ ਤਲਬ

  • fb
  • twitter
  • whatsapp
  • whatsapp
featured-img featured-img
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ।
Advertisement

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਹਾਲ ਹੀ ਵਿੱਚ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਅਤੇ ਚਿਤਕਾਰਾ ਯੂਨੀਵਰਸਿਟੀ ਵਿੱਚ ਵਾਪਰੀਆਂ ਘਟਨਾਵਾਂ ਦੇ ਸੰਦਰਭ ਵਿੱਚ ਰਿਪੋਰਟ ਤਲਬ ਕੀਤੀ ਹੈ। ਮਹਿਲਾ ਕਮਿਸ਼ਨ ਨੇ ਇਨ੍ਹਾਂ ਦੋਵੇਂ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚ ਵਾਪਰੇ ਮਾਮਲਿਆਂ ਦਾ SUO MOTO ਨੋਟਿਸ ਲਿਆ ਹੈ ਅਤੇ ਇਸ ਬਾਬਤ ਵਿਸਥਾਰਤ ਰਿਪੋਰਟ ਮੰਗੀ ਗਈ ਹੈ। ਦੱਸਣਯੋਗ ਹੈ ਕਿ ਇਨ੍ਹਾਂ ਦੋਵੇਂ ਯੂਨੀਵਰਸਿਟੀਆਂ ਵਿੱਚ ਉੱਪਰੋਥਲੀ ਵਾਪਰੀਆਂ ਘਟਨਾਵਾਂ ਕਾਰਨ ਸੂਬਾ ਸਰਕਾਰ ਦੀ ਕਿਰਕਿਰੀ ਹੋਈ ਹੈ।

ਵਿਰੋਧੀ ਧਿਰਾਂ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਵਿਗਾੜ ਨੂੰ ਲੈ ਕੇ ‘ਆਪ’ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਗਿਆ ਹੈ ਅਤੇ ਸਰਕਾਰ ’ਤੇ ਸਵਾਲ ਚੁੱਕੇ ਗਏ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਕਮਿਸ਼ਨ ਵੱਲੋਂ ਇਨ੍ਹਾਂ ਘਟਨਾਵਾਂ ਦੇ ਮਾਮਲੇ ’ਤੇ ਦੋਵੇਂ ਯੂਨੀਵਰਸਿਟੀਆਂ ਦੇ ਕੈਂਪਸਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ, ਵਾਪਰੀਆਂ ਘਟਨਾਵਾਂ ਬਾਰੇ ਸਪਸ਼ਟੀਕਰਨ ਅਤੇ ਪੰਜਾਬ ਪੁਲੀਸ ਵੱਲੋਂ ਦਰਜ ਕੀਤੇ ਪੁਲੀਸ ਕੇਸਾਂ ਦੇ ਸਬੰਧ ਵਿੱਚ ਵੇਰਵੇ ਤਲਬ ਕੀਤੇ ਗਏ ਹਨ।

Advertisement

ਚੇਅਰਪਰਸਨ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਅਹਿਮ ਹੈ ਅਤੇ ਕਮਿਸ਼ਨ ਲਈ ਵਿਦਿਆਰਥੀਆਂ ਦੀ ਸੁਰੱਖਿਆ ਤਰਜੀਹ ਹੈ। ਮਹਿਲਾ ਕਮਿਸ਼ਨ ਨੇ ਵਿਦਿਆਰਥਣਾਂ ਦੀ ਸੁਰੱਖਿਆ ਅਤੇ ਮਾਣ-ਸਨਮਾਨ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਹੈ। ਦੱਸਣਯੋਗ ਹੈ ਕਿ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚ ਥੋੜ੍ਹੇ ਵਕਫ਼ੇ ਨਾਲ ਭੜਕੇ ਇਨ੍ਹਾਂ ਮਾਮਲਿਆਂ ਨੂੰ ਸਿਆਸੀ ਨਜ਼ਰੀਏ ਤੋਂ ਵੀ ਦੇਖਿਆ ਜਾ ਰਿਹਾ ਹੈ।

Advertisement

ਦੱਸ ਦਈਏ ਕਿ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੇ ਲਾਪਤਾ ਹੋਣ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਹੋਸਟਲ ਵਿੱਚ ਇੱਕ ਵਿਦਿਆਰਥਣ ਨਾਲ ਜਬਰ-ਜਨਾਹ ਹੋਣ ਦੇ ਮਾਮਲੇ ਨੂੰ ਲੈ ਕੇ ਰੋਹ ਭੜਕਿਆ ਹੈ। ਲਵਲੀ ਯੂਨੀਵਰਸਿਟੀ ਦੇ ਬਾਹਰ ਲੰਘੀ ਕੱਲ੍ਹ ਪੁਲੀਸ ਤੇ ਵਿਦਿਆਰਥੀਆਂ ਵਿੱਚ ਟਕਰਾਅ ਵੀ ਹੋਇਆ ਹੈ। ਅੱਜ ਡੀ.ਜੀ.ਪੀ. ਗੌਰਵ ਯਾਦਵ ਨੇ ਲਵਲੀ ਯੂਨੀਵਰਸਿਟੀ ਦੀ ਘਟਨਾ ਨੂੰ ਲੈ ਕੇ ਦੌਰਾ ਵੀ ਕੀਤਾ ਹੈ।

Advertisement
×