DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਐੱਲਪੀਯੂ ਘਟਨਾ: Sunil Jakhar ਵੱਲੋਂ ਐੱਨਆਈਏ (NIA) ਜਾਂਚ ਦੀ ਮੰਗ

ਸ਼ਾਂਤਮਈ ਪ੍ਰਦਰਸ਼ਨ ’ਚ ਬਾਹਰੀ ਹਥਿਆਰਬੰਦ ਅਨਸਰਾਂ ਦੀ ਘੁਸਪੈਠ ਗੰਭੀਰ ਚਿੰਤਾ ਦਾ ਵਿਸ਼ਾ: ਜਾਖੜ

  • fb
  • twitter
  • whatsapp
  • whatsapp
featured-img featured-img
Sunil Jakhar ਵੱਲੋਂ ਐੱਨਆਈਏ (NIA) ਜਾਂਚ ਦੀ ਮੰਗ
Advertisement

ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੀਆਂ ਘਟਨਾਵਾਂ ਪਿੱਛੇ ਲੁਕੇ ਤੱਤਾਂ ਦੀ ਪਛਾਣ ਲਈ ਐੱਨ.ਆਈ.ਏ. (NIA) ਤੋਂ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਬਾਹਰੀ ਹਥਿਆਰਬੰਦ ਲੋਕਾਂ ਦੀ ਸ਼ਮੂਲੀਅਤ ਤੋਂ ਬਾਅਦ ਅਚਾਨਕ ਸਥਿਤੀ ਕਿਵੇਂ ਭੜਕ ਗਈ, ਇਹ ਜਾਂਚ ਦਾ ਵਿਸ਼ਾ ਹੈ। ਨੌਜਵਾਨਾਂ ਦੀਆਂ ਭਾਵਨਾਵਾਂ ਦੀ ਆੜ ਵਿੱਚ ਇਹ ਕਿਤੇ ਕੋਈ ਰਾਜਨੀਤਕ ਰੰਜਿਸ਼ ਤਹਿਤ ਜਾਂ ਪੜੋਸੀ ਮੁਲਕ ਤੇ ਅਮਰੀਕਾ ਬੈਠੇ ਵੱਖਵਾਦੀਆਂ ਦੇ ਗੁਰਗਿਆਂ ਵੱਲੋਂ ਪੰਜਾਬ ਵਿੱਚ ਅੱਗ ਭੜਕਾਉਣ ਦੀ ਕੋਸ਼ਿਸ਼ ਤਾਂ ਨਹੀਂ?

ਸਾਬਕਾ ਸੂਬਾ ਪ੍ਰਧਾਨ ਨੇ ਕਿਹਾ ਕਿ ਇਹ ਇੱਕ ਗੰਭੀਰ ਗੱਲ ਹੈ ਤੇ ਇਸ ਪਿੱਛਲੀਆਂ ਬਾਹਰੀ ਜਾਂ ਅੰਦਰੂਨੀ ਤਾਕਤਾਂ ਦੀ ਪਛਾਣ ਲਈ ਜ਼ਰੂਰੀ ਹੈ ਕਿ ਵਿਦਿਆਰਥੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਅਤੇ ਉਨ੍ਹਾਂ ਦੇ ਹਿੱਤ ਸੁਰੱਖਿਅਤ ਰੱਖਦੇ ਹੋਏ ਇਸ ਘਟਨਾਕ੍ਰਮ ਜਾਂ ਇਸ ਤੋਂ ਪਹਿਲਾਂ ਜੇਕਰ ਕੋਈ ਘਟਨਾ ਹੋਈ ਹੈ ਤਾਂ ਉਸ ਦੀ ਜਾਂਚ ਐੱਨ.ਆਈ.ਏ. ਤੋਂ ਕਰਵਾਈ ਜਾਵੇ।

Advertisement

ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਗ਼ਲਤ ਨੀਤੀਆਂ ਤੋਂ ਤੰਗ ਆ ਕੇ ਜਦੋਂ ਕੋਈ ਪਾਰਟੀ ਛੱਡ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਦਲੇਖ਼ੋਰੀ ਵਾਲੀ ਕਾਰਵਾਈ ਸ਼ੁਰੂ ਹੋ ਜਾਂਦੀ ਹੈ।

Advertisement

ਇਸ ਸਰਹੱਦੀ ਸੂਬੇ ਵਿੱਚ ਇਸ ਤਰ੍ਹਾਂ ਦੀ ਘਟਨਾ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਇਸ ਪਿੱਛੇ ਆਈ.ਐੱਸ.ਆਈ. ਤੇ ਅਮਰੀਕਾ ਬੈਠੇ ਵੱਖਵਾਦੀਆਂ ਦੀਆਂ ਬਾਹਰੀ ਤਾਕਤਾਂ ਹਨ ਜਾਂ ਆਪਣੇ ਸਿਆਸੀ ਹਿੱਤਾਂ ਲਈ ਪੰਜਾਬ ਦੀ ਹੀ ਕੋਈ ਧਿਰ ਇਸ ਵਿੱਚ ਸ਼ਾਮਲ ਹੈ। ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਜਾਂਚ ਰਾਹੀਂ ਅਜਿਹੀਆਂ ਤਾਕਤਾਂ ਬੇਨਕਾਬ ਹੋਣੀਆਂ ਚਾਹੀਦੀਆਂ ਹਨ।

ਜਾਖੜ ਨੇ ਸਵਾਲ ਕੀਤਾ ਕਿ ਕਿਤੇ ਅਜਿਹਾ ਤਾਂ ਨਹੀਂ ਕਿ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਦੀ ਜਲੰਧਰ ਫੇਰੀ ਤੋਂ ਪਹਿਲਾਂ ਸਿਆਸੀ ਤੌਰ ’ਤੇ ਡਰੇ ਲੋਕਾਂ ਵੱਲੋਂ ਮਾਹੌਲ ਖ਼ਰਾਬ ਕਰਨ ਲਈ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕੀਤੀ ਗਈ ਹੋਵੇ? ਅਜਿਹੀ ਜਾਂਚ ਜ਼ਰੂਰੀ ਹੈ ਕਿ ਕੌਣ ਲੋਕ ਸਾਡੇ ਬੱਚਿਆਂ ਨੂੰ ਮਾਹੌਲ ਖ਼ਰਾਬ ਕਰਨ ਲਈ ਬਾਰੂਦ ਵਜੋਂ ਵਰਤਣਾ ਚਾਹੁੰਦੇ ਹਨ।

Advertisement
×