Mahila Congress: ਕਾਂਗਰਸ ਨੇ ਔਰਤਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ: ਚੌਧਰੀ
ਮਹਿਲਾ ਕਾਂਗਰਸ ਜ਼ਿਲ੍ਹਾ ਮੁਹਾਲੀ ਦੀ ਨਵ-ਨਿਯੁਕਤ ਪ੍ਰਧਾਨ ਪਰਮਜੀਤ ਕੌਰ ਨੇ ਅੱਜ ਮੁੱਲਾਂਪੁਰ ਗਰੀਬਦਾਸ ਵਿੱਚ ਸਮਾਗਮ ਦੌਰਾਨ ਆਪਣੇ ਅਹੁਦੇ ਦਾ ਰਸਮੀ ਤੌਰ ’ਤੇ ਕਾਰਜਭਾਰ ਸੰਭਾਲਿਆ। ਇਸ ਸਮਾਗਮ ਵਿੱਚ ਪੰਜਾਬ ਮਹਿਲਾ ਕਾਂਗਰਸ ਦੇ ਇੰਚਾਰਜ਼ ਸਾਕਸ਼ੀ ਚੌਧਰੀ, ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ...
ਮਹਿਲਾ ਕਾਂਗਰਸ ਜ਼ਿਲ੍ਹਾ ਮੁਹਾਲੀ ਦੀ ਨਵ-ਨਿਯੁਕਤ ਪ੍ਰਧਾਨ ਪਰਮਜੀਤ ਕੌਰ ਨੇ ਅੱਜ ਮੁੱਲਾਂਪੁਰ ਗਰੀਬਦਾਸ ਵਿੱਚ ਸਮਾਗਮ ਦੌਰਾਨ ਆਪਣੇ ਅਹੁਦੇ ਦਾ ਰਸਮੀ ਤੌਰ ’ਤੇ ਕਾਰਜਭਾਰ ਸੰਭਾਲਿਆ। ਇਸ ਸਮਾਗਮ ਵਿੱਚ ਪੰਜਾਬ ਮਹਿਲਾ ਕਾਂਗਰਸ ਦੇ ਇੰਚਾਰਜ਼ ਸਾਕਸ਼ੀ ਚੌਧਰੀ, ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਸ਼ਿਰਕਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀਮਤੀ ਚੌਧਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਹੀ ਮਹਿਲਾਵਾਂ ਨੂੰ ਸੰਗਠਨ ਵਿੱਚ ਅਹਿਮ ਜ਼ਿੰਮੇਵਾਰੀਆਂ ਦੇ ਕੇ ਪਾਰਟੀ ਨੂੰ ਮਜ਼ਬੂਤ ਕਰਦੀ ਆਈ ਹੈ। ਬਲਜੀਤ ਕੌਰ ਨੇ ਵਰਕਰਾਂ ਨੂੰ ਸਰਗਰਮੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਸ੍ਰੀ ਜੀਤੀ ਪਡਿਆਲਾ ਨੇ ਕਿਹਾ ਕਿ ਪਰਮਜੀਤ ਕੌਰ ਦੀ ਨਿਯੁਕਤੀ ਨਾਲ ਜ਼ਿਲ੍ਹਾ ਮੁਹਾਲੀ ਵਿੱਚ ਮਹਿਲਾ ਕਾਂਗਰਸ ਨੂੰ ਨਵੀਂ ਦਿਸ਼ਾ ਤੇ ਮਜ਼ਬੂਤੀ ਮਿਲੇਗੀ। ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸ ਮੌਕੇ ਮਨਜੀਤ ਕੌਰ ਸੋਨੂੰ, ਸ਼ਸ਼ੀ ਅਗਨੀਹੋਤਰੀ, ਅਰਸ਼ ਪਡਿਆਲਾ, ਜਸਲੀਨ ਕੌਰ, ਬਲਵਿੰਦਰ ਕੌਰ, ਅਮਰਜੀਤ ਕੌਰ, ਰਣਬੀਰ ਕੌਰ ਵੀ ਹਾਜ਼ਰ ਸਨ।

