DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Rana Balachauria ਕਤਲ ਮਾਮਲੇ ਦਾ ਮੁੱਖ ਸ਼ੂਟਰ ਕਾਬੂ

ਪੰਜਾਬ ਪੁਲੀਸ ਨੇ ਤ੍ਰਿਪੁਰਾ ਤੋਂ ਕੀਤਾ ਕਾਬੂ; ਕਤਲ ਮਾਮਲੇ ਵਿਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ

  • fb
  • twitter
  • whatsapp
  • whatsapp
Advertisement

ਮੁਹਾਲੀ ਦੇ ਸੋਹਾਣਾ ਵਿਚ ਕਬੱਡੀ ਮੈਚ ਦੌਰਾਨ ਕਤਲ ਕੀਤੇ ਗਏ ਕਬੱਡੀ ਖੇਡ ਪ੍ਰਮੋਟਰ ਰਾਣਾ ਬਲਾਚੌਰੀਆ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਪੰਜਾਬ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਦੀ ਪਛਾਣ ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਵਜੋਂ ਹੋਈ ਹੈ ਜਿਸ ਨੂੰ ਤ੍ਰਿਪੁਰਾ ਦੇ ਅਗਰਤਾਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬ ਏਜੀਟੀਐੱਫ ਵਲੋਂ ਮੱਖਣ ਨੂੰ ਤ੍ਰਿਪੁਰਾ ਪੁਲੀਸ ਅਤੇ ਕੇਂਦਰੀ ਏਜੰਸੀਆਂ ਦੀ ਸਹਾਇਤਾ ਨਾਲ ਕਾਬੂ ਕੀਤਾ ਗਿਆ। ਉਹ ਰਾਣਾ ਬਲਾਚੌਰੀਆ ਦੀ ਹੱਤਿਆ ਦੇ ਮਾਮਲੇ ਵਿਚ ਮੁੱਖ ਸ਼ੂਟਰ ਵਜੋਂ ਲੋੜੀਂਦਾ ਸੀ।

Advertisement

ਜ਼ਿਕਰਯੋਗ ਹੈ ਕਿ ਸੋਹਾਣਾ ਵਿਚ ਚੱਲ ਰਹੇ ਕਬੱਡੀ ਕੱਪ ਵਿੱਚ 15 ਦਸੰਬਰ ਨੂੰ ਸ਼ਾਮ ਛੇ ਵਜੇ ਦੇ ਕਰੀਬ ਸ਼ਕਰਪੁਰ ਕਬੱਡੀ ਟੀਮ ਦੇ ਪ੍ਰਮੋਟਰ ਰਾਣਾ ਬਲਾਚੌਰੀਆ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਨੂੰ ਕਾਰ ਪਾਰਕਿੰਗ ਵਿੱਚ ਗੋਲੀਆਂ ਮਾਰੀਆਂ ਗਈਆਂ।

Advertisement

ਸੋਹਾਣਾ ਵਿਚ ਕਬੱਡੀ ਪ੍ਰਮੋਟਰ ਦੀ ਹੱਤਿਆ ਦੀ ਜ਼ਿੰਮੇਵਾਰੀ ਗੈਂਗਸਟਰ ਗੋਪੀ ਘਣਸ਼ਾਮਪੁਰੀਆ ਨੇ ਲੈਂਦਿਆਂ ਸੋਸ਼ਲ ਮੀਡੀਆ ’ਤੇ ਪੋਸਟ ਵੀ ਸ਼ੇਅਰ ਕੀਤੀ ਸੀ। ਘਣਸ਼ਾਮਪੁਰੀਆ ਨੇ ਪੋਸਟ ਪਾ ਕੇ ਲਿਖਿਆ ਕਿ 'ਰਾਣਾ ਨੂੰ ਮਾਰ ਕੇ ਮੂਸੇਵਾਲਾ ਦੇ ਕਤਲ ਦਾ ਬਦਲਾ ਲਿਆ ਗਿਆ ਹੈ। ਉਸ ਨੇ ਕਿਹਾ ਕਿ ਇਸ ਕਬੱਡੀ ਪ੍ਰਮੋਟਰ ਨੇ ਮੂਸੇਵਾਲਾ ਦੀ ਹੱਤਿਆ ਵਿਚ ਸ਼ਾਮਲ ਲੋਕਾਂ ਲਈ ਰਿਹਾਇਸ਼ ਮੁਹੱਈਆ ਕਰਵਾਈ ਸੀ।

ਜ਼ਿਕਰਯੋਗ ਹੈ ਕਿ ਰਾਣਾ ਦਾ ਘਟਨਾ ਤੋਂ ਕੁਝ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ।

ਇਸ ਮਾਮਲੇ ਦੀ ਜਾਂਚ ਦੌਰਾਨ ਸ਼ੂਟਰ ਕਰਨ ਪਾਠਕ ਨੂੰ ਹੋਰਨਾਂ ਮੁਲਜ਼ਮਾਂ ਸਮੇਤ ਕਲਕੱਤਾ ਤੋਂ ਕਾਬੂ ਕੀਤਾ ਗਿਆ ਸੀ। ਹੁਣ ਮੁੱਖ ਸ਼ੂਟਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੂੰ ਇਸ ਹੱਤਿਆ ਕਾਂਡ ਦੇ ਪਿੱਛੇ ਦੀ ਸਾਜ਼ਿਸ਼ ਅਤੇ ਹੋਰ ਸਬੰਧਤ ਮੁਲਜ਼ਮਾਂ ਬਾਰੇ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਪੁਲੀਸ ਵਲੋਂ ਮੱਖਣ ਨੂੰ ਪੰਜਾਬ ਲਿਆਂਦਾ ਜਾਵੇਗਾ, ਜਿੱਥੇ ਉਸਦਾ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ।

Advertisement
×