DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਹਾਲੀ ਕੋਰਟ ਨੇ ਬਿਕਰਮ ਮਜੀਠੀਆ ਨੂੰ ਸੱਤ ਦਿਨਾ ਰਿਮਾਂਡ ’ਤੇ ਭੇਜਿਆ

2 ਜੁਲਾਈ ਨੂੰ ਮੁੜ ਕੋਰਟ ’ਚ ਕੀਤਾ ਜਾਵੇਗਾ ਪੇਸ਼; ਬਹਿਸ ਦੌਰਾਨ ਪੁਲੀਸ ਨੇ 12 ਦਿਨਾਂ ਦਾ ਮੰਗਿਆ ਸੀ ਰਿਮਾਂਡ
  • fb
  • twitter
  • whatsapp
  • whatsapp
Advertisement

ਕਰਮਜੀਤ ਸਿੰਘ ਚਿੱਲਾ

ਮੁਹਾਲੀ, 26 ਜੂਨ

Advertisement

ਮੁਹਾਲੀ ਦੀ ਜ਼ਿਲ੍ਹਾ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਤੇ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿਚ ਸੱਤ ਦਿਨਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਂਜ ਵਿਜੀਲੈਂਸ ਦੀ ਟੀਮ ਨੇ ਕੋਰਟ ਵਿਚ ਬਹਿਸ ਦੌਰਾਨ ਮਜੀਠੀਆ ਦਾ 12 ਦਿਨਾਂ ਦਾ ਰਿਮਾਂਡ ਮੰਗਿਆ ਸੀ। ਮਜੀਠੀਆ ਨੂੰ ਹੁਣ 2 ਜੁਲਾਈ ਨੂੰ ਮੁੜ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਦੀ ਟੀਮ ਨੇ ਅਕਾਲੀ ਆਗੂ ਨੂੰ ਲੰਘੇ ਦਿਨੀਂ ਉਸ ਦੀ ਅੰਮ੍ਰਿਤਸਰ ਵਿਚ ਗ੍ਰੀਨ ਐਵੇਨਿਊ ਵਿਚਲੀ ਰਿਹਾਇਸ਼ ਤੋਂ ਹਿਰਾਸਤ ਵਿਚ ਲਿਆ ਸੀ।

ਇਸ ਤੋਂ ਪਹਿਲਾਂ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਦੁਪਹਿਰੇ 12 ਵਜੇ ਦੇ ਕਰੀਬ ਮੁਹਾਲੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਕੋਰਟ ਵਿਚ ਪੇਸ਼ੀ ਦੇ ਮੱਦੇਨਜ਼ਰ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਪੁਲੀਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ।

ਬੁੱਧਵਾਰ ਨੂੰ ਹਿਰਾਸਤ ਵਿਚ ਲੈਣ ਮਗਰੋਂ ਇੱਥੇ ਵਿਜੀਲੈਂਸ ਬਿਊਰੋ ਦੇ ਫੇਜ਼-8 ਵਿਚਲੇ ਮੁੱਖ ਦਫ਼ਤਰ ਵਿਖੇ ਲਿਆਂਦਾ ਗਿਆ ਸੀ। ਪੁੱਛ-ਗਿੱਛ ਕੀਤੇ ਜਾਣ ਤੋਂ ਬਾਅਦ ਅੱਜ ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ। ਡੀਆਈਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਮੁਹਾਲੀ ਦੇ ਐੱਸਐੱਸਪੀ ਹਰਮਨਜੀਤ ਸਿੰਘ ਹਾਂਸ ਖੁਦ ਕਰ ਰਹੇ ਨੇ ਸੁਰੱਖਿਆ ਪ੍ਰਬੰਧਾਂ ਦੀ ਅਗਵਾਈ ਕਰ ਰਹੇ ਹਨ। ਮੁਹਾਲੀ ਅਦਾਲਤ ਦੇ ਦੋਹਾਂ ਗੇਟਾ ਦੀ ਬੈਰੀਕੇਟਿੰਗ ਕੀਤੀ ਗਈ ਹੈ। ਇਸ ਦੌਰਾਨ ਮੀਡੀਆ ਨੂੰ ਵੀ ਅਦਾਲਤੀ ਕੰਪਲੈਕਸ ਦੇ ਅੰਦਰ ਜਾਣ ਦੀ ਇਜਾਜ਼ਤ ਨਹੀ ਹੈ ਅਤੇ ਕਰਮਚਾਰੀਆਂ ਦੇ ਵੀ ਆਈਡੀ ਕਾਰਡ ਵੇਖ ਕੇ ਹੀ ਕੰਪਲੈਕਸ ਅੰਦਰ ਜਾਣ ਦਿੱਤਾ ਜਾ ਰਿਹਾ ਹੈ।

ਉਧਰ ਬਿਕਰਮ ਮਜੀਠੀਆ ਦੇ ਵਕੀਲ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਵਕੀਲਾਂ ਦੀ ਟੀਮ ਅਦਾਲਤ ’ਚ ਪਹੁੰਚੀ ਹੈ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਵੱਖ ਵੱਖ ਥਾਵਾਂ ਤੋਂ ਅਕਾਲੀ ਵਰਕਰ ਪਹੁੰਚ ਮੌਕੇ ’ਤੇ ਪਹੁੰਚਣ ਲੱਗੇ ਹਨ।

ਮੌਕੇ ’ਤੇ ਪਹੁੰਚੇ ਸ੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ। ਫੋਟੋ ਰਵੀ ਕੁਮਾਰ

ਉਧਰ ਜਿਵੇਂ ਹੀ ਮੁਹਾਲੀ ਅਦਾਲਤ ਦੇ ਬਾਹਰ ਵੱਡੀ ਗਿਣਤੀ ਅਕਾਲੀ ਵਰਕਰ ਇਕੱਠੇ ਹੋਣ ਲੱਗੇ ਤਾਂ ਪੁਲੀਸ ਨੇ ਉੱਥੇ ਮੌਜੂਦ ਕਰੀਬ ਦੋ ਦਰਜਨ ਤੋਂ ਵੱਧ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਬੱਸਾਂ ਵਿਚ ਬਿਠਾ ਕੇ ਲਿਜਾਇਆ ਗਿਆ ਹੈ। ਇਸ ਦੌਰਾਨ ਹਿਰਾਸਤ ਵਿਚ ਲਏ ਗਏ ਆਗੂਆਂ ਵਿਚ ਪਰਵਿੰਦਰ ਸਿੰਘ ਸੋਹਾਣਾ ਅਤੇ ਹੋਰ ਸੀਨੀਅਰ ਆਗੂਆਂ ਮੌਜੂਦ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਦੇ ਏਆਈਜੀ ਸਵਰਨਦੀਪ ਸਿੰਘ ਦੇ ਬਿਆਨਾਂ ਉੱਤੇ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ’ਚ ਐੱਫਆਈਆਰ ਨੰਬਰ 22 ਤਹਿਤ 25 ਜੂਨ ਨੂੰ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੀਬੀਐਕਟ 1988 ਅਤੇ ਅਮੈਂਡਮੈਂਟ ਐਕਟ 2018 ਦੇ ਸੈਕਸ਼ਨ 13(1) ਬੀ, ਰ/ਵ 13(2) ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।

Advertisement
×