DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਵਿਚ ਵੱਡੀ ਪ੍ਰਸ਼ਾਸਕੀ ਰੱਦੋਬਦਲ: 11 ਆਈਏਐੱਸ, 22 ਆਈਪੀਐੱਸ ਤੇ 38 ਪੀਸੀਐੱਸ ਅਧਿਕਾਰੀ ਬਦਲੇ

ਸੂਬੇ ਵਿਚ ਪੰਚਾਇਤ ਚੋਣਾਂ ਦੇ ਐਲਾਨ ਤੋਂ ਐਨ ਪਹਿਲਾਂ ਕੀਤੇ ਤਬਾਦਲੇ
  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 25 ਸਤੰਬਰ

Advertisement

ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਬੁੱਧਵਾਰ ਨੂੰ ਸੂਬੇ ਵਿਚ ਪੰਚਾਇਤ ਚੋਣਾਂ ਦੇ ਐਲਾਨ ਤੋਂ ਐਨ ਪਹਿਲਾਂ ਦੋ ਵੱਖ-ਵੱਖ ਹੁਕਮ ਜਾਰੀ ਕਰ ਕੇ ਪਹਿਲਾਂ 49 ਆਈਏਐੱਸ ਤੇ ਪੀਸੀਐੱਸ (11 ਆਈਏਐੱਸ ਤੇ 38 ਪੀਸੀਐੱਸ) ਅਫ਼ਸਰਾਂ ਦੇ ਅਤੇ ਬਾਅਦ 22 ਆਈਪੀਐੱਸ ਅਫ਼ਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਹਨ।

ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ ਆਈਪੀਐੱਸ ਅਧਿਕਾਰੀਆਂ ਦੇ ਤਬਾਦਲਿਆਂ ਤੇ ਨਿਯੁਕਤੀਆਂ ਦੇ ਜਾਰੀ ਹੁਕਮਾਂ ਦੀਆਂ ਕਾਪੀਆਂ।
ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ ਆਈਪੀਐੱਸ ਅਧਿਕਾਰੀਆਂ ਦੇ ਤਬਾਦਲਿਆਂ ਤੇ ਨਿਯੁਕਤੀਆਂ ਦੇ ਜਾਰੀ ਹੁਕਮਾਂ ਦੀ ਕਾਪੀ।

ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ ਆਈਪੀਐੱਸ ਅਧਿਕਾਰੀਆਂ ਦੇ ਤਬਾਦਲਿਆਂ ਤੇ ਨਿਯੁਕਤੀਆਂ ਦੇ ਜਾਰੀ ਹੁਕਮਾਂ ਦੀਆਂ ਕਾਪੀਆਂ।

ਇਨ੍ਹਾਂ ਹੁਕਮਾਂ ਤਹਿਤ ਸਰਕਾਰ ਨੇ ਨਿਯੁਕਤੀ ਦੀ ਉਡੀਕ ਕਰ ਰਹੇ ਆਈਪੀਐੱਸ ਅਧਿਕਾਰੀ ਨੌਨਿਹਾਲ ਸਿੰਘ ਏਡੀਜੀਪੀ ਇੰਟਰਨਲ ਵਿਜੀਲੈਂਸ ਸੈੱਲ, ਆਈਪੀਐੱਸ ਅਧਿਕਾਰੀ ਐੱਸਪੀਐੱਸ ਪਰਮਾਰ ਨੂੰ ਏਡੀਜੀਪੀ ਅਮਨ ਤੇ ਕਾਨੂੰਨ, ਆਈਪੀਐੱਸ ਧਨਪ੍ਰੀਤ ਕੌਰ ਨੂੰ ਆਈਜੀਪੀ ਲੁਧਿਆਣਾ ਰੇਂਜ, ਆਈਪੀਐੱਸ ਗੁਰਪ੍ਰੀਤ ਸਿੰਘ ਭੁੱਲਰ ਨੂੰ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਨਿਯੁਕਤ ਕੀਤਾ ਹੈ।

ਇਸੇ ਤਰ੍ਹਾਂ ਆਈਏਐੱਸ ਅਧਿਕਾਰੀ ਵਿਜੇ ਨਾਮਦਿਓਰਾਓ ਜ਼ਾਡੇ ਨੂੰ ਸਕੱਤਰ ਖ਼ਰਚਾ (ਵਿੱਤ ਵਿਭਾਗ), ਆਈਏਐੱਸ ਅਧਿਕਾਰੀ ਗੌਰੀ ਪ੍ਰਾਸ਼ਰ ਜੋਸ਼ੀ ਨੂੰ ਸਕੱਤਰ ਪ੍ਰਸੋਨਲ ਤੇ ਐਡੀਸ਼ਨਲ ਐੱਮਡੀ ਪੀਐੱਸਆਈਡੀਸੀ, ਆਈਏਐੱਸ ਅਧਿਕਾਰੀ ਸ਼ਿਆਮ ਅਗਰਵਾਲ ਨੂੰ ਡਾਇਰੈਕਟਰ ਉਚੇਰੀ ਸਿੱਖਿਆ ਲਾਇਆ ਹੈ ਜਦੋਂਕਿ ਆਈਏਐੱਸ ਅਧਿਕਾਰੀ ਗੁਰਪ੍ਰੀਤ ਸਿੰਘ ਔਲਖ ਨੂੰ ਡੀਸੀ ਤਰਨ ਤਾਰਨ ਨਿਯੁਕਤ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲਿਆਂ ਤੇ ਨਿਯੁਕਤੀਆਂ ਦੇ ਜਾਰੀ ਹੁਕਮਾਂ ਦੀਆਂ ਕਾਪੀਆਂ।
ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲਿਆਂ ਤੇ ਨਿਯੁਕਤੀਆਂ ਦੇ ਜਾਰੀ ਹੁਕਮਾਂ ਦੀ ਕਾਪੀ।

Advertisement
×