ਮੁੱਲਾਂਪੁਰ ਗਰੀਬਦਾਸ: ਪਿੰਡ ਮਾਜਰਾ ਵਿੱਚ ਨੌਜਵਾਨਾਂ ਦੇ ਦੋ ਧੜਿਆਂ ਵਿਚਕਾਰ ਹੋਈ ਤਕਰਾਰ ਮਗਰੋਂ ਵਾਪਰੇ ਗੋਲੀ ਕਾਂਡ ਵਿੱਚ ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲੀਸ ਨੇ ਤਿੰਨ ਨੌਜਵਾਨਾਂ ਜਗਵਿੰਦਰ ਸਿੰਘ ਉਰਫ਼ ਜੱਗੀ, ਬਿਕਰਮ ਸਿੰਘ ਉਰਫ ਗਗਨੀ ਤੇ ਪ੍ਰਿੰਸ ਨੂੰ ਅੱਜ ਦੇਰ ਸ਼ਾਮ ਗ੍ਰਿਫ਼ਤਾਰ ਕਰ ਕੇ ਹੋਰਨਾਂ ਦੀ ਭਾਲ ਵਿੱਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਥਾਣਾ ਮੁੱਲਾਂਪੁਰ ਗਰੀਬਦਾਸ ਦੇ ਐੱਸਐੱਚਓ ਯੋਗੇਸ਼ ਕੁਮਾਰ ਅਤੇ ਜਾਂਚ ਅਫਸਰ ਹਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਸਤਨਾਮ ਸਿੰਘ ਮਾਜਰਾ ਦੀ ਹੋਈ ਮੌਤ ਦੇ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਸੁਖਵੀਰ ਸਿੰਘ ਉਰਫ ਸੁੱਖਾ, ਇੰਦਰਜੀਤ ਸਿੰਘ ਸਮੇਤ ਹੋਰਨਾਂ ਅੱਠ ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਮ੍ਰਿਤਕ ਸਤਨਾਮ ਸਿੰਘ ਦਾ ਸਸਕਾਰ ਪਿੰਡ ਮਾਜਰਾ ਦੇ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ। -ਪੱਤਰ ਪੇ੍ਰਕ