ਮੱਖਣ ਸਿੰਘ ਲੁਬਾਣਾ ਚੇਅਰਮੈਨ ਬਣੇ
ਸਾਬਕਾ ਰਾਜ ਮੰਤਰੀ ਅਸੀਮ ਗੋਇਲ ਨਨਿਓਲਾ ਨੇ ਨਵ-ਨਿਯੁਕਤ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਮੱਖਣ ਸਿੰਘ ਲੁਬਾਣਾ ਦੀ ਤਾਜਪੋਸ਼ੀ ਕੀਤੀ। ਇਸ ਤੋਂ ਪਹਿਲਾਂ ਡੀ ਸੀ ਅਜੈ ਸਿੰਘ ਤੋਮਰ ਨੇ ਡੀ ਸੀ ਦਫ਼ਤਰ ਦੇ ਕਾਨਫਰੰਸ ਹਾਲ ਵਿੱਚ ਉਨ੍ਹਾਂ ਨੂੰ ਸਹੁੰ ਚੁਕਾਈ।
ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਸੀ ਈ ਓ ਗਗਨਦੀਪ, ਭਾਜਪਾ ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ, ਜ਼ਿਲ੍ਹਾ ਪਰਿਸ਼ਦ ਦੇ ਮੈਂਬਰਾਂ ਸਣੇ ਕਈ ਪਤਵੰਤੇ ਮੌਜੂਦ ਸਨ। ਉਨ੍ਹਾਂ ਨਵੇਂ ਚੇਅਰਮੈਨ ਦਾ ਸਵਾਗਤ ਕੀਤਾ। ਸਾਬਕਾ ਰਾਜ ਮੰਤਰੀ ਸ੍ਰੀ ਗੋਇਲ ਨੇ ਕਿਹਾ ਕਿ ਮੱਖਣ ਸਿੰਘ ਲੁਬਾਣਾ ਪਵਿੱਤਰ ਦਿਨ ਚੇਅਰਮੈਨ ਬਣੇ ਹਨ। ਉਨ੍ਹਾਂ ਨੇ ਕਿਹਾ ਕਿ ਸ੍ਰੀ ਲੁਬਾਣਾ ਸਮਰਪਿਤ ਸਮਾਜ ਸੇਵੀ ਹਨ ਤੇ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵਧਣਗੇ। ਸ੍ਰੀ ਲੁਬਾਣਾ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਪ੍ਰਦੇਸ਼ ਪ੍ਰਧਾਨ ਮੋਹਨ ਲਾਲ ਬਡੌਲੀ ਅਤੇ ਪਾਰਟੀ ਸੰਗਠਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸਭ ਨੂੰ ਨਾਲ ਲੈ ਕੇ ਜ਼ਿਲ੍ਹੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਗੇ। ਭਾਜਪਾ ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ ਨੇ ਵੀ ਲੁਬਾਣਾ ਨੂੰ ਵਧਾਈ ਦਿੱਤੀ।