DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Malvinder Singh Kang: ਨਸ਼ਿਆਂ ਦੀ ਰੋਕਥਾਮ ਲਈ ਸਾਂਝੇ ਯਤਨ ਜ਼ਰੂਰੀ: ਕੰਗ

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਬੰਧੀ ਮੁਹਾਲੀ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਾਰੇ ਸਬੰਧਿਤ ਵਿਭਾਗਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਐਨਫੋਰਸਮੈਂਟ, ਇਲਾਜ,...

  • fb
  • twitter
  • whatsapp
  • whatsapp
featured-img featured-img
ਮਲਵਿੰਦਰ ਸਿੰਘ ਕੰਗ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
Advertisement

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਬੰਧੀ ਮੁਹਾਲੀ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਾਰੇ ਸਬੰਧਿਤ ਵਿਭਾਗਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਐਨਫੋਰਸਮੈਂਟ, ਇਲਾਜ, ਪੁਨਰਵਾਸ ਅਤੇ ਭਾਈਚਾਰਕ ਭਾਗੀਦਾਰੀ ਰਾਹੀਂ ਸਾਂਝੀ ਕਾਰਵਾਈ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਸੰਸਦ ਮੈਂਬਰ ਨੇ ਪੇਂਡੂ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਨਾਲ ਜੁੜੇ ਅਧਿਕਾਰੀਆਂ ਨੂੰ ਨਸ਼ਿਆਂ ਦੀ ਸਮੱਸਿਆ ’ਤੇ ਜ਼ਮੀਨੀ ਪੱਧਰ ’ਤੇ ਕਾਬੂ ਪਾਉਣ ਲਈ ਕਮੇਟੀ ਮੈਂਬਰਾਂ ਵੱਲੋਂ ਦਿੱਤੇ ਹਵਾਲਿਆਂ ਅਤੇ ਜਾਣਕਾਰੀ ’ਤੇ ਤੁਰੰਤ ਅਤੇ ਢੁਕਵੀਂ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਪੁਲੀਸ ਵਿਭਾਗ ਨੂੰ ਨਸ਼ਾ ਤਸਕਰਾਂ ਅਤੇ ਪੈਡਲਰਾਂ ਵਿਰੁੱਧ ਐਨਫੋਰਸਮੈਂਟ ਹੋਰ ਤੇਜ਼ ਕਰਨ ਲਈ ਕਿਹਾ। ਸਿਹਤ ਵਿਭਾਗ ਨੂੰ ਨਸ਼ਾ ਛੁਡਾਊ ਇਲਾਜ ਦੀ ਮੰਗ ਕਰਨ ਵਾਲਿਆਂ ਲਈ ਢੁੱਕਵੀਆਂ ਇਲਾਜ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰਸ਼ਾਸਨ ਨੂੰ ਨਸ਼ਾ ਛੱਡ ਚੁੱਕੇ ਅਤੇ ਪੁਨਰਵਾਸ ਪ੍ਰਾਪਤ ਕਰ ਰਹੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ਲਈ ਕਿਹਾ।

ਸ੍ਰੀ ਕੰਗ ਨੇ ਮੁਹਾਲੀ ਦੇ ਸੈਕਟਰ 66 ਵਿੱਚ ਸਥਿਤ 100 ਬਿਸਤਰਿਆਂ ਵਾਲੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਡੇਰਾਬੱਸੀ ਸਬ-ਡਿਵੀਜ਼ਨ ਵਿੱਚ ਨਸ਼ਾ ਮੁਕਤੀ ਇਲਾਜ ਅਤੇ ਪੁਨਰਵਾਸ ਸਹੂਲਤਾਂ ਦੇ ਵਿਸਥਾਰ ਦੀ ਸੰਭਾਵਨਾ ਤਲਾਸ਼ਣ ਲਈ ਵੀ ਕਿਹਾ।

Advertisement

ਮੀਟਿੰਗ ਨੂੰ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵੀ ਸੰਬੋਧਨ ਕੀਤਾ। ਡੀ ਸੀ ਕੋਮਲ ਮਿੱਤਲ ਨੇ ਸੰਸਦ ਮੈਂਬਰ ਨੂੰ ਮੁਹਿੰਮ ਦੀ ਸਫਲਤਾ ਲਈ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਦਿੱਤਾ।

Advertisement

Advertisement
×