Malvinder Singh Kang: ਕੰਗ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵਿਧਾਨ ਸਭਾ ਹਲਕਾ ਖਰੜ ਦੇ ਬਲਾਕ ਮਾਜਰੀ ਵਿੱਚ ਪੈਂਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਵੱਲੋਂ ਪਿੰਡ ਮਾਣਕਪੁਰ ਸ਼ਰੀਫ਼ ਵਿੱਚ ਸਹਿਕਾਰੀ...
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵਿਧਾਨ ਸਭਾ ਹਲਕਾ ਖਰੜ ਦੇ ਬਲਾਕ ਮਾਜਰੀ ਵਿੱਚ ਪੈਂਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਵੱਲੋਂ ਪਿੰਡ ਮਾਣਕਪੁਰ ਸ਼ਰੀਫ਼ ਵਿੱਚ ਸਹਿਕਾਰੀ ਸਭਾ ਦੀ ਨਵੀਂ ਇਮਾਰਤ ਦਾ ਉਦਘਾਟਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾ ਪਿੰਡ ਵਾਸੀਆਂ ਦੀਆਂ ਸਾਂਝੀਆਂ ਲੋੜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀਬਾੜੀ ਅਤੇ ਹੋਰ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਇਸ ਦੌਰਾਨ ਉਨ੍ਹਾਂ ਪਿੰਡ ਨਗਲੀਆਂ ਵਿੱਚ ਸ਼ਹੀਦ ਸੂਬੇਦਾਰ ਸੁਰਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੇਸ਼ ਦੀ ਸੇਵਾ ਦੌਰਾਨ ਦਿੱਤੀ ਸ਼ਹਾਦਤ ਨੂੰ ਯਾਦ ਕੀਤਾ। ਇਸ ਮੌਕੇ ਸ੍ਰੀ ਕੰਗ ਨੇ ਸ਼ਹੀਦ ਦੀ ਪਤਨੀ ਰਣਜੀਤ ਕੌਰ ਅਤੇ ਸ਼ਹੀਦ ਮਾਤਾ ਅਤੇ ਹੋਰ ਪਰਿਵਾਰ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰਿਕ ਮੈਂਬਰਾਂ ਨੂੰ ਵਿਸ਼ਵਾਸ ਦਵਾਇਆ ਕਿ ਜਿਵੇਂ ਵੀ ਪਰਿਵਾਰ ਅਤੇ ਪਿੰਡ ਵਾਸੀ ਕਹਿਣਗੇ ਉਸ ਤਰ੍ਹਾਂ ਦੀ ਸ਼ਹੀਦ ਸੂਬੇਦਾਰ ਦੀ ਯਾਦਗਾਰ ਪਿੰਡ ਵਿੱਚ ਬਣਾਈ ਜਾਵੇਗੀ।

