1.4 ਕਰੋੜ ਰੁਪਏ ਦੀ ਠੱਗੀ ਮਾਰਨ ਵਾਲਾ ਗ੍ਰਿਫ਼ਤਾਰ
ਚੰਡੀਗੜ੍ਹ ਦੇ ਥਾਣਾ ਸਾਈਬ ਕ੍ਰਾਈਮ ਦੀ ਪੁਲੀਸ ਨੇ ਆਨਲਈਨ ਇਨਵੈਸਟਮੈਂਟ ਦੇ ਨਾਲ ’ਤੇ 1.4 ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਦੀਪਕ ਵਾਸੀ ਝੱਜਰ (ਹਰਿਆਣਾ) ਵਜੋਂ ਹੋਈ ਹੈ।...
Advertisement
ਚੰਡੀਗੜ੍ਹ ਦੇ ਥਾਣਾ ਸਾਈਬ ਕ੍ਰਾਈਮ ਦੀ ਪੁਲੀਸ ਨੇ ਆਨਲਈਨ ਇਨਵੈਸਟਮੈਂਟ ਦੇ ਨਾਲ ’ਤੇ 1.4 ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਦੀਪਕ ਵਾਸੀ ਝੱਜਰ (ਹਰਿਆਣਾ) ਵਜੋਂ ਹੋਈ ਹੈ। ਪੁਲੀਸ ਨੇ ਇਹ ਕਾਰਵਾਈ ਚੰਡੀਗੜ੍ਹ ਦੇ ਰਹਿਣ ਵਾਲੇ ਵਿਅਕਤੀ ਦੀ ਸ਼ਿਕਾਇਤ ’ਤੇ ਕੀਤੀ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮ ਨੇ ਉਸ ਨੂੰ ਅਤੇ ਉਸ ਦੀ ਪਤਨੀ ਨੂੰ ਜੇਐੱਮ ਫਾਈਨਾਂਨਸ਼ੀਅਲ ਕੰਪਨੀ ਦਾ ਅਧਿਕਾਰੀ ਦਸਦੇ ਹੋਏ ਇਕ ਵਟਸਐਪ ਗਰੁੱਪ ਵਿੱਚ ਸ਼ਾਮਲ ਕਰ ਲਿਆ। ਇਸ ਤੋਂ ਬਾਅਦ ਵੱਖ-ਵੱਖ ਥਾਵਾਂ ’ਤੇ ਇਨਵੈਸਟਮੈਂਟ ਦੇ ਨਾਮ ’ਤੇ ਛੋਟੇ-ਛੋਟੇ ਮੁਨਾਫੇ ਦਵਾਏ। ਇਸ ਤੋਂ ਬਾਅਦ ਵੱਖ-ਵੱਖ ਥਾਵਾਂ ’ਤੇ 1.4 ਕਰੋੜ ਰੁਪਏ ਇਨਵੈਸਟ ਕਰਵਾ ਦਿੱਤੇ ਸਨ। ਇਸੇ ਤਰ੍ਹਾਂ ਮੁਲਜ਼ਮ ਵੱਲੋਂ ਵੱਖਰੇ ਮਾਮਲੇ ਵਿੱਚ ਚੰਡੀਗੜ੍ਹ ਦੇ ਵਸਨੀਕ ਨੂੰ 26.5 ਲੱਖ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਚੰਡੀਗੜ੍ਹ ਪੁਲੀਸ ਨੇ ਮੁਲਜ਼ਮ ਨੂੰ ਕਾਬੂ ਕਰਕੇ ਦੋਵਾਂ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement