ਇੱਥੋਂ ਦੇ ਮੋੜੀ ਗੇਟ ਮਨੀਮਾਜਰਾ ਸਥਿਤ ਘਰ ਵਿੱਚੋਂ ਲੱਖਾਂ ਰੁਪਏ ਦੇ ਗਹਿਣੇ ਚੋਰੀ ਹੋ ਗਏ ਹਨ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਮਨੀਮਾਜਰਾ ਦੀ ਪੁਲੀਸ ਨੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਇਹ ਚੋਰੀ ਤਰਨੂਮ ਵਾਸੀ ਮਨੀਮਾਜਰਾ ਦੇ ਘਰ ਹੋਈ ਹੈ, ਜਿਸ ਨੇ ਪੁਲੀਸ ਨੂੰ ਕਿਹਾ ਕਿ ਕੋਈ ਉਸ ਦੇ ਘਰ ਵਿੱਚ ਦਾਖਲ ਹੋ ਕੇ ਇਕ ਸੋਨੇ ਦੀ ਚੈਨ, 12 ਸੋਨੇ ਦੀਆਂ ਮੁੰਦਰੀਆਂ, ਇਕ ਜੋੜਾਂ ਕੰਨਾਂ ਦੀਆਂ ਵਾਲੀਆਂ, ਦੋ ਜੋੜੇ ਟੋਪਸ ਅਤੇ ਹੋਰ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਿਆ ਹੈ। ਥਾਣਾ ਮਨੀਮਾਜਰਾ ਦੀ ਪੁਲੀਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮੁਹੰਮਦ ਸਾਹਿਲ ਵਾਸੀ ਮਨੀਮਾਜਰਾ ਨੂੰ ਕਾਬੂ ਕਰ ਲਿਆ ਹੈ। ਥਾਣਾ ਮਨੀਮਾਜਰਾ ਦੀ ਪੁਲੀਸ ਵੱਲੋਂ ਉਕਤ ਮਾਮਲੇ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।