ਕ੍ਰਿਕਟ ਮੈਚਾਂ ਦੌਰਾਨ ਮੋਬਾਈਲ ਫੋਨ ਚੋਰੀ ਕਰਨ ਵਾਲੇ ਕਾਬੂ
ਜ਼ਿਲ੍ਹਾ ਪੁਲੀਸ ਕਪਤਾਨ (ਦਿਹਾਤੀ) ਮਨਪ੍ਰੀਤ ਸਿੰਘ ਅਤੇ ਡੀ ਐੱਸ ਪੀ ਹਰਕੀਰਤ ਸਿੰਘ ਦੀ ਅਗਵਾਈ ਹੇਠ ਮੁੱਲਾਂਪੁਰ ਗਰੀਬਦਾਸ ਪੁਲੀਸ ਨੇ ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਕ੍ਰਿਕਟ ਸਟੇਡੀਅਮ ਵਿੱਚ ਮੈਚਾਂ ਦੌਰਾਨ ਲੋਕਾਂ ਦੇ ਮੋਬਾਈਲ ਚੋਰੀ ਕਰਨ ਵਾਲੇ ਅੰਤਰ-ਰਾਜੀ ਗਰੋਹ ਦੇ ਚਾਰ...
Advertisement
ਜ਼ਿਲ੍ਹਾ ਪੁਲੀਸ ਕਪਤਾਨ (ਦਿਹਾਤੀ) ਮਨਪ੍ਰੀਤ ਸਿੰਘ ਅਤੇ ਡੀ ਐੱਸ ਪੀ ਹਰਕੀਰਤ ਸਿੰਘ ਦੀ ਅਗਵਾਈ ਹੇਠ ਮੁੱਲਾਂਪੁਰ ਗਰੀਬਦਾਸ ਪੁਲੀਸ ਨੇ ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਕ੍ਰਿਕਟ ਸਟੇਡੀਅਮ ਵਿੱਚ ਮੈਚਾਂ ਦੌਰਾਨ ਲੋਕਾਂ ਦੇ ਮੋਬਾਈਲ ਚੋਰੀ ਕਰਨ ਵਾਲੇ ਅੰਤਰ-ਰਾਜੀ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਚੋਰੀ ਦੇ 15 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ। ਥਾਣਾ ਮੁਖੀ ਅਮਨਦੀਪ ਤਾਰਿਕਾ ਨੇ ਦੱਸਿਆ ਕਿ ਦਰਸ਼ਕਾਂ ਵੱਲੋਂ ਮੋਬਾਈਲ ਚੋਰੀ ਹੋਣ ਦੀਆਂ ਮਿਲੀਆਂ ਸ਼ਿਕਾਇਤਾਂ ਦੇ ਅਧਾਰ ’ਤੇ ਕੇਸ ਦਰਜ ਕੀਤਾ ਸੀ। ਇਸ ’ਤੇ ਮੁਲਜ਼ਮਾਂ ਅਰਬਾਜ਼ (ਵਜ਼ੀਰਾਬਾਦ, ਦਿੱਲੀ), ਨਵੀਨ ਕੁਮਾਰ (ਫ਼ਰੀਦਾਬਾਦ, ਹਰਿਆਣਾ), ਹੇਮਰਾਜ (ਦਰਿਆਗੰਜ, ਦਿੱਲੀ) ਅਤੇ ਅਬਦੁਲ (ਸਦਰ ਬਾਜ਼ਾਰ, ਦਿੱਲੀ) ਨੂੰ ਕਾਬੂ ਕੀਤਾ ਗਿਆ ਹੈ।
Advertisement
Advertisement
×

