ਹਰਜੀਤ ਸਿੰਘ
ਜ਼ੀਰਕਪੁਰ, 5 ਸਤੰਬਰ
ਨੇੜਲੇ ਪਿੰਡ ਸ਼ਤਾਬਗੜ੍ਹ ਦੀ ਪੰਚਾਇਤ ਵੱਲੋਂ ਜ਼ਲੀਲ ਕੀਤੇ ਜਾਣ ਤੋਂ ਦੁਖੀ ਹੋ ਕੇ ਇਕ ਵਿਅਕਤੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸ਼ਿਆਮ ਸਿੰਘ(52) ਵਜੋਂ ਹੋਈ ਹੈ। ਮ੍ਰਿਤਕ ਕੋਲੋਂ ਮਿਲੇ ਖੁਦਕੁਸ਼ੀ ਨੋਟ ਵਿੱਚ ਉਸਨੇ ਖੁਦਕੁਸ਼ੀ ਲਈ ਪਿੰਡ ਦੀ ਪੰਚਾਇਤ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਸ ਨੇ ਲਿਖਿਆ ਹੈ ਕਿ ਪੰਚਾਇਤ ਵੱਲੋਂ ਜ਼ਲੀਲ ਕੀਤੇ ਜਾਣ ਕਾਰਨ ਉਹ ਖੁਦਕੁਸ਼ੀ ਕਰ ਰਿਹਾ ਹੈ। ਪੁਲੀਸ ਨੇ ਮ੍ਰਿਤਕ ਦੇ ਲੜਕੇ ਵਰਿੰਦਰ ਸਿੰਘ ਦੇ ਬਿਆਨਾਂ ’ਤੇ ਪਿੰਡ ਦੀ ਮਹਿਲਾ ਸਰਪੰਚ ਊਸ਼ਾ ਦੇਵੀ ਸਮੇਤ ਛੇ ਜਣਿਆਂ ਖਿਲਾਫ਼ ਕੇਸ ਦਰਜ ਕੀਤਾ ਹੈ।