ਚੱਲਦੀ ਰੇਲਗੱਡੀ ਤੋਂ ਡਿੱਗਿਆ ਵਿਅਕਤੀ; ਹਾਲਤ ਗੰਭੀਰ
ਵਿਅਕਤੀ ਦੀ ਨਹੀਂ ਹੋ ਸਕੀ ਪਛਾਣ; ਹਸਪਤਾਲ ਵਿੱਚ ਜ਼ੇਰੇ ਇਲਾਜ
Advertisement
ਅੱਜ ਨੰਗਲ ਡੈਮ-ਅੰਬਾਲਾ ਕੈਂਟ ਯਾਤਰੀ ਰੇਲਗੱਡੀ ’ਚ ਇੱਕ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ ਜਦੋਂ ਰੇਲਗੱਡੀ ਅੰਬਾਲਾ ਕੈਂਟ ਰੇਲਵੇ ਸਟੇਸ਼ਨ ਵੱਲ ਜਾ ਰਹੀ ਸੀ ਤਾਂ ਆਲਮਗੀਰ, ਲਾਲੜੂ ਰੇਲਵੇ ਕਰਾਸਿੰਗ ਦੇ ਨੇੜੇ ਇੱਕ ਅਣਪਛਾਤਾ ਵਿਅਕਤੀ, ਜਿਸਦੀ ਉਮਰ ਲਗਭਗ 35 ਤੋਂ 40 ਸਾਲ ਸੀ, ਚੱਲਦੀ ਰੇਲਗੱਡੀ ਤੋਂ ਡਿੱਗ ਪਿਆ।ਹਾਦਸੇ ਵਿੱਚ ਉਹ ਗੰਭੀਰ ਜ਼ਖਮੀ ਹੋ ਗਿਆ।
ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਰੇਲਵੇ ਪੁਲੀਸ ਨੂੰ ਸੂਚਿਤ ਕੀਤਾ। ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਜ਼ਖਮੀ ਵਿਅਕਤੀ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਡੇਰਾਬਸੀ ਲਿਜਾਇਆ ਗਿਆ। ਡਾਕਟਰਾਂ ਨੇ ਦੱਸਿਆ ਕਿ ਉਸ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਸਦੀ ਹਾਲਤ ਗੰਭੀਰ ਹੈ। ਇਸ ਲਈ ਉਸਨੂੰ ਇਲਾਜ ਲਈ GMCH ਸੈਕਟਰ 32, ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।
Advertisement
ਰੇਲਵੇ ਪੁਲੀਸ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਘਟਨਾ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Advertisement