ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਨੀਪੁਰ ਹਿੰਸਾ: ਚੰਡੀਗੜ੍ਹ ਕਾਂਗਰਸ ਨੇ ਕੱਢਿਆ ਮਸ਼ਾਲ ਮਾਰਚ

ਸੂਬਾ ਸਰਕਾਰ ’ਤੇ ਹਿੰਸਾ ’ਤੇ ਲਗਾਮ ਲਾਉਣ ’ਚ ਨਾਕਾਮ ਰਹਿਣ ਦਾ ਦੋਸ਼; ਬਰਖਾਸਤਗੀ ਮੰਗੀ
ਮਨੀਪੁਰ ਹਿੰਸਾ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਕਰਦੇ ਹੋਏ ਚੰਡੀਗੜ੍ਹ ਕਾਂਗਰਸ ਦੇ ਆਗੂ।
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 30 ਜੁਲਾਈ

Advertisement

ਚੰਡੀਗੜ੍ਹ ਕਾਂਗਰਸ ਨੇ ਮਨੀਪੁਰ ਹਿੰਸਾ ਦੇ ਵਿਰੋਧ ’ਚ ਅੱਜ ਰਾਮਦਰਬਾਰ ਵਿੱਚ ਮਸ਼ਾਲ ਮਾਰਚ ਕੱਢਿਆ। ਇਹ ਮਾਰਚ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਦੀ ਅਗਵਾਈ ਹੇਠ ਰਾਮ ਦਰਬਾਰ ਤੋਂ ਸ਼ੁਰੂ ਹੋ ਕੇ ਇੰਡਸਟਰੀਅਲ ਏਰੀਆ ਫੇਜ਼-2 ਤੱਕ ਕੱਢਿਆ ਗਿਆ। ਇਸ ਮਸ਼ਾਲ ਮਾਰਚ ਵਿੱਚ ਕਾਂਗਰਸੀਆਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮਨੀਪੁਰ ’ਚ ਹੋ ਰਹੀ ਹਿੰਸਾ ਨੂੰ ਸ਼ਾਂਤ ਕਰਵਾਉਣ ਦੀ ਮੰਗ ਕੀਤੀ।

ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੇ ਕਿਹਾ ਕਿ ਮਨੀਪੁਰ ’ਚ ਕਥਿਤ ਤੌਰ ’ਤੇ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ, ਜਿਸ ਕਰਕੇ ਲੋਕਾਂ ਨੂੰ ਆਪਣਾ ਘਰ ਛੱਡ ਕੇ ਜਾਣਾ ਪੈ ਰਿਹਾ ਹੈ। ਤਿੰਨ ਮਹੀਨਿਆਂ ਤੋਂ ਲਗਾਤਾਰ ਹਾਲਾਤ ਖਰਾਬ ਹੋਣ ਦੇ ਬਾਵਜੂਦ ਮਨੀਪੁਰ ’ਚ ਕਾਬਜ਼ ਡਬਲ ਇੰਜਨ ਵਾਲੀ ਸਰਕਾਰ ਹਿੰਸਾ ’ਤੇ ਨੱਥ ਪਾਉਣ ’ਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਮਨੀਪੁਰ ਹਿੰਸਾ ’ਤੇ ਨੱਥ ਪਾਉਣ ’ਚ ਨਾਕਾਮ ਰਹਿਣ ਵਾਲੀ ਮਨੀਪੁਰ ਸਰਕਾਰ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਕਤ ਹਿੰਸਾ ਦੀ ਜਾਂਚ ਕਰਕੇ ਕਸੂਰਵਾਰਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਹੋਣਾ ਚਾਹੀਦੀ ਹੈ।

ਕਾਂਗਰਸੀ ਆਗੂ ਪਰਵੀਨ ਨਾਰੰਗ ਬੰਟੀ ਨੇ ਕਿਹਾ ਕਿ ਮਨੀਪੁਰ ’ਚ ਹਿੰਸਾਂ ਦੇ ਨਾਲ-ਨਾਲ ਦੋ ਔਰਤਾਂ ਨਾਲ ਹੋਈ ਬਦਸਲੂਕੀ ਨੇ ਸਾਰੇ ਦੇਸ਼ ਨੂੰ ਸੋਚ ’ਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਵਿੱਚ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਨਾਅਰਾ ਦੇ ਰਹੀ ਹੈ ਪਰ ਮੋਦੀ ਸਰਕਾਰ ਔਰਤਾਂ ਦੀ ਸੁਰੱਖਿਆ ਯਕੀਨੀ ਬਨਾਉਣ ’ਚ ਨਾਕਾਮ ਰਹਿ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ’ਚ ਔਰਤਾਂ ਨਾਲ ਹੋ ਰਹੀ ਬਦਸਲੂਕੀ ਦਾ ਬਦਲਾ ਦੇਸ਼ ਦੇ ਲੋਕ ਅਗਾਮੀ ਲੋਕ ਸਭਾ ਚੋਣਾਂ ਵਿੱਚ ਜ਼ਰੂਰ ਲੈਣਗੇ।

ਸੈਕਟਰ-18 ’ਚ ਇਸਾਈ ਭਾਈਚਾਰੇ ਵੱਲੋਂ ਪ੍ਰਦਰਸ਼ਨ; ਹਿੰਸਾ ਰੋਕਣ ਲਈ ਕਾਰਵਾਈ ਮੰਗੀ

ਮਨੀਪੁਰ ਹਿੰਸਾ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਇਸਾਈ ਭਾਈਚਾਰ ਦੇ ਲੋਕ।

ਮਨੀਪੁਰ ’ਚ ਹੋ ਰਹੀ ਹਿੰਸਾ ਤੇ ਔਰਤਾਂ ਨਾਲ ਹੋਈ ਬਦਸਲੂਕੀ ਦੇ ਵਿਰੋਧ ’ਚ ਇਸਾਈ ਭਾਈਚਾਰੇ ਨੇ ਸੈਕਟਰ-18 ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਸਾਈ ਭਾਈਚਾਰੇ ਦੇ ਲੋਕਾਂ ਨੇ ਸ਼ਾਂਤਮਈ ਢੰਗ ਨਾਲ ਵਿਰੋਧ ਜਤਾਇਆ। ਪਾਸਟਰ ਰਾਜੀਵ ਮਸੀਹ ਦੀ ਅਗਵਾਈ ’ਚ ਵੱਡੀ ਗਿਣਤੀ ’ਚ ਲੜਕੀਆਂ ਤੇ ਔਰਤਾਂ ਨੇ ਮਨੀਪੁਰ ’ਚ ਔਰਤਾਂ ਨਾਲ ਹੋਈ ਬਦਸਲੂਕੀ ਵਿਰੁੱਧ ਰੋਸ ਜਤਾਇਆ ਹੈ। ਇਸਾਈ ਭਾਈਚਾਰੇ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਤੋਂ ਅਪੀਲ ਕੀਤੀ ਕਿ ਮਨੀਪੁਰ ’ਚ ਹੋ ਰਹੀ ਹਿੰਸਾ ਦਾ ਅਸਰ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਰਹਿਣ ਵਾਲੇ ਲੋਕਾਂ ’ਤੇ ਪੈ ਸਕਦਾ ਹੈ। ਇਸ ਲਈ ਮਨੀਪੁਰ ’ਚ ਹੋ ਰਹੀ ਹਿੰਸਾ ’ਤੇ ਨੱਥ ਪਾਈ ਜਾਵੇ। ਉਨ੍ਹਾਂ ਕਿਹਾ ਕਿ ਮਨੀਪੁਰ ’ਚ ਔਰਤਾਂ ਨਾਲ ਬਦਸਲੂਕੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਹੋਰਨਾਂ ਵਿਅਕਤੀਆਂ ਵਿਰੁੱਧ ਵੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Advertisement