ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੱਖ ਮੰਤਰੀ ਦਾ ਹਾਲ ਜਾਣਨ ਲਈ ਫੋਰਟਿਸ ਹਸਪਤਾਲ ਪੁੱਜੇ ਮਨੀਸ਼ ਸਿਸੋਦੀਆ ਅਤੇ ਅਮਨ ਅਰੋੜਾ

ਹਰਪਾਲ ਸਿੰਘ ਚੀਮਾ ਵੱਲੋਂ ਵੀ ਮਿਜ਼ਾਜਪੁਰਸ਼ੀ
Advertisement

ਬੀਤੀ ਰਾਤ ਤੋਂ ਮੁਹਾਲੀ ਫੋਰਟਿਸ ਹਸਪਤਾਲ ਵਿੱਚ ਦਾਖਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਲ ਚਾਲ ਜਾਣਨ ਲਈ ‘ਆਪ’ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਪਹੁੰਚੇ। ਮੁੱਖ ਮੰਤਰੀ ਦਾ ਹਾਲ ਜਾਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਦੋ ਤਿੰਨ ਦਿਨਾਂ ਤੋਂ ਬਿਮਾਰ ਹਨ। ਘਰ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਪਰ ਬੀਤੀ ਰਾਤ ਪਲਸ ਰੇਟ ਘਟਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਲਿਆਂਦਾ ਗਿਆ ਪਰ ਹੁਣ ਉਨ੍ਹਾਂ ਦਾ ਪਲਸ ਰੇਟ ਠੀਕ ਹੈ। ਉਨ੍ਹਾਂ ਦੱਸਿਆ ਕਿ ਡਾਕਟਰਾਂ ਮੁਤਾਬਕ ਉਨ੍ਹਾਂ ਨੂੰ ਇੱਕ ਦੋ ਦਿਨ ਹੋਰ ਹਸਪਤਾਲ ਵਿੱਚ ਇਲਾਜ ਅਧੀਨ ਰੱਖਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਹ ਠੀਕ ਹੋਣ ਤੋਂ ਬਾਅਦ ਪੰਜਾਬ ਦੇ ਹੜ੍ਹ ਪੀੜਤਾਂ ਕੋਲ ਜਾ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਣਗੇ। ਇਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੀ ਮੁੱਖ ਮੰਤਰੀ ਦਾ ਹਾਲ ਪੁੱਛਿਆ ਗਿਆ।

Advertisement
Advertisement
Show comments