ਮਨੀਸ਼ ਵਰਮਾ ਕੋਰ ਕਮੇਟੀ ਦੇ ਮੈਂਬਰ ਬਣੇ
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸੰਗਠਨ ਜਨਰਲ ਸਕੱਤਰ ਇੰਚਾਰਜ ਪੰਜਾਬ ਅਤੇ ਚੰਡੀਗੜ੍ਹ ਸ੍ਰੀਨਿਵਾਸੁੱਲੂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਪਾਰਟੀ ਦੇ ਬੁੱਧੀਜੀਵੀ ਸੈੱਲ ਦੇ ਜ਼ਿਲ੍ਹਾ...
Advertisement
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸੰਗਠਨ ਜਨਰਲ ਸਕੱਤਰ ਇੰਚਾਰਜ ਪੰਜਾਬ ਅਤੇ ਚੰਡੀਗੜ੍ਹ ਸ੍ਰੀਨਿਵਾਸੁੱਲੂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਪਾਰਟੀ ਦੇ ਬੁੱਧੀਜੀਵੀ ਸੈੱਲ ਦੇ ਜ਼ਿਲ੍ਹਾ ਕਨਵੀਨਰ ਮਨੀਸ਼ ਵਰਮਾ ਦੀ ਪਾਰਟੀ ਪ੍ਰਤੀ ਵਧੀਆ ਕਾਰਗੁਜ਼ਾਰੀ ਅਤੇ ਜ਼ਿੰਮੇਵਾਰੀਆਂ ਨੂੰ ਦੇਖਦੇ ਹੋਏ ਉਸ ਨੂੰ ਬੁੱਧੀ ਜੀਵੀ ਸੈੱਲ ਪੰਜਾਬ ਸਟੇਟ ਕੋਰ ਕਮੇਟੀ ਗਰੁੱਪ ਦਾ ਮੈਂਬਰ ਨਿਯੁਕਤ ਕੀਤਾ ਹੈ। ਸ੍ਰੀ ਵਰਮਾ ਨੇ ਪਾਰਟੀ ਦੇ ਬੁੱਧੀਜੀਵੀ ਸੈੱਲ ਦੇ ਸੂਬਾ ਕਨਵੀਨਰ ਪੀਕੇ ਐੱਸ ਭਾਰਦਵਾਜ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ।
Advertisement
Advertisement