ਲਾਲੜੂ: ਹਲਕਾ ਵਿਧਾਇਕ ਐਨ.ਕੇ.ਸ਼ਰਮਾ ਅਤੇ ਯੂਥ ਵਿੰਗ ਦੇ ਸੂਬਾਈ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਅਕਾਲੀ ਦਲ ਯੂਥ ਵਿੰਗ ਦੇ ਨਵੇਂ ਢਾਂਚੇ ਦਾ ਐਲਾਨ ਕਰਦੇ ਹੋਏ ਲਾਲੜੂ ਨੇੜਲੇ ਪਿੰਡ ਮਲਕਪੁਰ ਨਿਵਾਸੀ ਮਨਜੀਤ ਸਿੰਘ ਮਲਕਪੁਰ ਨੂੰ ਦੂਜੀ ਵਾਰ ਜ਼ਿਲ੍ਹਾ ਮੁਹਾਲੀ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਉਪਰੰਤ ਸ੍ਰੀ ਮਲਕਪੁਰ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਹਲਕਾ ਵਿਧਾਇਕ ਸ੍ਰੀ ਸ਼ਰਮਾ ਦਾ ਧੰਨਵਾਦ ਕੀਤਾ।
ਪੱਤਰ ਪ੍ਰੇਰਕ