ਚੰਡੀਗੜ੍ਹ: ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸੈਕਟਰ 29 ਦੀ ਜਨਰਲ ਬਾਡੀ ਦੀ ਮੀਟਿੰਗ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਕੀਤੀ ਗਈ। ਚੋਣ ਬੋਰਡ ਦੇ ਚੇਅਰਮੈਨ ਰਾਮ ਸਿੰਘ ਨੇ ਕਿਹਾ ਕਿ ਇਸ ਦੌਰਾਨ ਸਰਬਸੰਮਤੀ ਨਾਲ ਮਨਜੀਤ ਸਿੰਘ ਰਾਜਾ ਨੂੰ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ। ਬਾਕੀ ਕਾਰਜਕਾਰਨੀ ਦੀ ਚੋਣ ਦਾ ਬਾਅਦ ਵਿੱਚ ਐਲਾਨ ਕੀਤਾ ਜਾਵੇਗਾ। -ਟਨਸ