DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਨਮੋਹਨ ਸਿੰਘ ਨੇ ਚੰਡੀਗੜ੍ਹ ਨੂੰ ਫੰਡਾਂ ਦੀ ਘਾਟ ਨਾ ਹੋਣ ਦਿੱਤੀ: ਚਾਵਲਾ

ਸਾਬਕਾ ਪ੍ਰਧਾਨ ਮੰਤਰੀ ਦੇ ਸਮੇਂ ਚੰਡੀਗੜ੍ਹ ਦਾ ਵਧੇਰੇ ਵਿਕਾਸ ਹੋਣ ਦਾ ਦਾਅਵਾ
  • fb
  • twitter
  • whatsapp
  • whatsapp
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 28 ਦਸਬੰਰ

Advertisement

ਚੰਡੀਗੜ੍ਹ ਦੇ ਸਾਬਕਾ ਮੇਅਰ ਤੇ ਸੀਨੀਅਰ ਸਿਆਸੀ ਆਗੂ ਸੁਭਾਸ਼ ਚਾਵਲਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਚੰਡੀਗੜ੍ਹ ਨੂੰ ਕਦੇ ਵੀ ਫੰਡਾਂ ਦੀ ਘਾਟ ਨਹੀਂ ਹੋਣ ਦਿੱਤੀ। ਉਨ੍ਹਾਂ ਕਿਹਾ ਕਿ 2004 ਤੋਂ 2014 ਤੱਕ ਡਾ. ਮਨਮੋਹਨ ਸਿੰਘ ਨੇ ਪੰਜਾਬ ਯੂਨੀਵਰਸਿਟੀ, ਪੀਜੀਆਈ ਤੇ ਸ਼ਹਿਰ ਦੇ ਹੋਰਨਾਂ ਸੰਸਥਾਨਾਂ ਲਈ ਵੀ ਫੰਡਾਂ ਦਾ ਪੂਰਾ ਪ੍ਰਬੰਧ ਕੀਤਾ। ਸ੍ਰੀ ਚਾਵਲਾ ਨੇ ਕਿਹਾ ਕਿ ਚੰਡੀਗੜ੍ਹ ਆਈਟੀ ਪਾਰਕ ਤੇ ਧਨਾਸ ਵਿੱਚ ਸਮਾਲ ਹਾਊਸਿੰਗ ਫਲੈਟ ਪ੍ਰਾਜੈਕਟ ਵੀ ਡਾ. ਮਨਮੋਹਨ ਸਿੰਘ ਦੀ ਦੇਣ ਹੈ, ਜਿਸ ਨੂੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਦੇ ਕਾਰਜਕਾਲ ਦੌਰਾਨ ਚੰਡੀਗੜ੍ਹ ਨੂੰ ਵਿਕਾਸ ਦੇ ਰਾਹ ਵਿੱਚ ਰਫ਼ਤਾਰ ਮਿਲੀ ਸੀ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਕਾਫ਼ੀ ਦੇਰ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਉਂਦੇ ਰਹੇ। ਇਸ ਦੌਰਾਨ ਹੋਰ ਵੀ ਕਈ ਆਗੂਆਂ ਨੇ ਸਾਬਕਾ ਪ੍ਰਧਾਲ ਮੰਤਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਡਾ. ਮਨਮੋਹਨ ਸਿੰਘ ਦਾ ਰਾਜਘਾਟ ’ਤੇ ਸਸਕਾਰ ਨਾ ਕਰਨਾ ਗਲਤ: ਬਡਹੇੜੀ

ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਤੇ ਦੁਨੀਆਂ ਨੇ ਇਕ ਉੱਘੇ ਅਰਥਸ਼ਾਸਤਰੀ ਨੂੰ ਗਵਾ ਦਿੱਤਾ ਹੈ, ਜਿਸ ਦਾ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਬਡਹੇੜੀ ਨੇ ਡਾ. ਮਨਮੋਹਨ ਸਿੰਘ ਦਾ ਸਸਕਾਰ ਰਾਜਘਾਟ ’ਤੇ ਨਾ ਕੀਤੇ ਜਾਣ ਦੀ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਪਹਿਲੇ ਸਿੱਖ ਪ੍ਰਧਾਨ ਮੰਤਰੀ ਸਨ, ਜਿਨ੍ਹਾਂ ਨੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਿਆ ਤੇ ਦੇਸ਼ ਦੀ ਆਰਥਿਕਤਾ ਨੂੰ ਨਵੀਂ ਦਿਸ਼ਾ ਦਿੱਤੀ ਸੀ। ਉਨ੍ਹਾਂ ਮੰਗ ਕੀਤੀ ਕਿ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਐਵਾਰਡ ਦੇ ਨਾਲ ਬਣਦਾ ਸਤਕਾਰ ਦਿੱਤਾ ਜਾਵੇ। ਉਨ੍ਹਾਂ ਆਖਿਆ ਕਿ ਡਾ. ਮਨਮੋਹਨ ਸਿੰਘ ਦੀ ਚੰਡੀਗੜ੍ਹ ਸ਼ਹਿਰ ਨੂੰ ਕਾਫੀ ਦੇਣ ਹੈ। ਉਨ੍ਹਾਂ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

Advertisement
×