ਮਾਨ ਤੇ ਕੇਜਰੀਵਾਲ ਨਤਮਸਤਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿੱਚ ਨਤਮਸਤਕ ਹੋਏ। ਉਨ੍ਹਾਂ ਤਿੰਨ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਅੰਮ੍ਰਿਤਸਰ, ਤਲਵੰਡੀ...
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿੱਚ ਨਤਮਸਤਕ ਹੋਏ। ਉਨ੍ਹਾਂ ਤਿੰਨ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਅੰਮ੍ਰਿਤਸਰ, ਤਲਵੰਡੀ ਸਾਬੋ ਅਤੇ ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਰਜਾ ਦੇਣ ਵਾਲਾ ਮਤਾ ਪਾਸ ਹੋਣ ’ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਦੋਵਾਂ ਨੇ ਕਿਹਾ ਕਿ ਅਕਾਲ ਪੁਰਖ ਦੀ ਬਖ਼ਸ਼ਿਸ਼ ਨਾਲ ਇਹ ਇਤਿਹਾਸਕ ਫ਼ੈਸਲਾ ਸੰਭਵ ਹੋਇਆ ਜਿਸ ਬਾਰੇ ਦਹਾਕਿਆਂ ਤੱਕ ਕਿਸੇ ਨੇ ਸੋਚਿਆ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜੇਗਾ ਤੇ ਪਵਿੱਤਰ ਸ਼ਹਿਰਾਂ ਦੀ ਵਿਰਾਸਤ, ਭਵਨ ਨਿਰਮਾਣ ਕਲਾ ਅਤੇ ਵਿਕਾਸ ਨੂੰ ਨਵਾਂ ਆਧਾਰ ਦੇਵੇਗਾ। ਮਾਨ ਅਤੇ ਕੇਜਰੀਵਾਲ ਨੇ ਉਮੀਦ ਜਤਾਈ ਕਿ ਇਹ ਫ਼ੈਸਲਾ ਚਾਨਣ ਮੁਨਾਰਾ ਸਾਬਤ ਹੋਵੇਗਾ।
Advertisement
Advertisement
×

