DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਨ ਗ਼ੈਰ-ਤਜਰਬੇਕਾਰ ਮੁੱਖ ਮੰਤਰੀ: ਬਾਜਵਾ

ਕਾਂਗਰਸ ਤੋਂ ਬਿਨਾਂ ਕਿਸੇ ਹੋਰ ਪਾਰਟੀ ਕੋਲ ਸਥਾਪਤ ਲੀਡਰਸ਼ਿਪ ਨਾ ਹੋਣ ਦਾ ਦਾਅਵਾ

  • fb
  • twitter
  • whatsapp
  • whatsapp
featured-img featured-img
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ।
Advertisement

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਕਾਂਗਰਸ ਤੋਂ ਬਿਨਾਂ ਹੋਰ ਕਿਸੇ ਪਾਰਟੀ ਕੋਲ ਸਥਾਪਤ ਲੀਡਰਸ਼ਿਪ ਨਹੀਂ ਹੈ। ਉਹ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਨਿਵਾਸ ’ਤੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਗ਼ੈਰ-ਤਜਰਬੇਕਾਰ ਮੁੱਖ ਮੰਤਰੀ ਹਨ ਅਤੇ ਉਨ੍ਹਾਂ ਨੂੰ ਸੂਬੇ ਦਾ ਰਾਜ ਭਾਗ ਚਲਾਉਣ ਦੀ ਸਮਝ ਨਾ ਹੋਣ ਕਾਰਨ ਸੂਬੇ ਦੇ ਹਾਲਾਤ ਦਿਨ ਪ੍ਰਤੀ ਦਿਨ ਬਦਤਰ ਹੁੰਦੇ ਜਾ ਰਹੇ ਹਨ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿਚ ਦੋਸ਼ ਲਾਇਆ ਕਿ ‘ਆਪ’ ਸਰਕਾਰ ਕੇਂਦਰ ਦੀ ਭਾਜਪਾ ਸਰਕਾਰ ਦੀ ਬੀ ਟੀਮ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਪਰੀਮੋਂ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ 2027 ਦੀ ਪੰਜਾਬ ਚੋਣਾਂ ਤੋਂ ਪਹਿਲਾਂ ਏਨੇ ਵੱਡੇ ਕਥਿਤ ਆਬਕਾਰੀ ਘੁਟਾਲੇ ਵਿਚੋਂ ਬਰੀ ਕਰ ਦੇਣਾ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਪਾਰਟੀ ਨੂੰ ਸੂਬੇ ਦੀ ਸੱਤਾ ਦੀ ਚਾਬੀ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਕਾਂਗਰਸ ਹੀ ਸਹੀ ਪਾਰਟੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰਕ ਸਮਝੋਤੇ ਨੂੰ ਰੋਕਣ ਲਈ ਪੰਜਾਬ ਨੂੰ ਇਕੱਠੇ ਹੋਣ ਦੀ ਲੋੜ ਹੈ, ਨਹੀਂ ਤਾਂ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋ ਜਾਵੇਗਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਸੁਖਵਿੰਦਰ ਸਿੰਘ ਵਿਸਕੀ, ਅਮਰਜੀਤ ਸਿੰਘ ਭੁੱਲਰ, ਰਾਣਾ ਰੰਗੀਲਪੁਰ, ਯੂਥ ਆਗੂ ਜਗਮੋਹਣ ਸਿੰਘ, ਮਿੰਟੂ ਸ਼ਰਾਫ਼, ਰਾਜੇਸ਼ਵਰ ਲਾਲੀ ਆਦਿ ਹਾਜ਼ਰ ਸਨ।

Advertisement
Advertisement
×