ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 6 ਨਵੰਬਰ
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਅੱਜ ਹੋਈ ਚੋਣ ’ਚ ਐਡਵੋਕੇਟ ਮਨਪ੍ਰੀਤ ਸਿੰਘ ਚਾਹਲ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ ਹਰਾ ਕੇ ਦੂਜੀ ਵਾਰ ਪ੍ਰਧਾਨ ਦੀ ਚੋਣ ਜਿੱਤੀ ਹੈ। ਸ਼ੁੱਕਰਵਾਰ ਨੂੰ ਦੇਰ ਸ਼ਾਮ ਵੋਟਾਂ ਦੀ ਗਿਣਤੀ ਉਪਰੰਤ ਚੋਣ ਕਮਿਸ਼ਨਰ ਵੱਲੋਂ ਐਲਾਨੇ ਗਏ ਨਤੀਜੇ ਅਨੁਸਾਰ ਮਨਪ੍ਰੀਤ ਸਿੰਘ ਚਾਹਲ ਨੂੰ 182 ਵੋਟਾਂ, ਪੀਐੱਸ ਤੂਰ ਨੂੰ 105 ਅਤੇ ਐੱਚਐੱਸ ਬੈਦਵਾਨ ਨੂੰ 104 ਵੋਟਾਂ ਪਈਆਂ ਹਨ। ਮੀਤ ਪ੍ਰਧਾਨ ਦੇ ਅਹੁਦੇ ਲਈ ਕੁਲਦੀਪ ਸਿੰਘ ਰਾਠੌਰ ਨੂੰ 166 ਵੋਟਾਂ, ਡੀਐੱਸ ਪੂਨੀਆ ਨੂੰ 124 ਅਤੇ ਸੰਜੀਵ ਸ਼ਰਮਾ ਨੂੰ 99 ਵੋਟਾਂ ਪਈਆਂ। ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਨੇ ਸਮੂਹ ਵਕੀਲਾਂ ਤੇ ਸਮਰਥਕਾਂ ਦਾ ਧੰਨਵਾਦ ਕੀਤਾ।