ਬਨੂੜ: ਇੱਥੋਂ ਦੀ ਸਰਗਰਮ ਮਹਿਲਾ ਆਗੂ ਮਨਪ੍ਰੀਤ ਕੌਰ ਨੂੰ ਇਸਤਰੀ ਅਕਾਲੀ ਦਲ ਦੇ ਬਨੂੜ ਸਰਕਲ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਸ਼ਹਿਰ ਦੇ ਸਮੁੱਚੇ ਵਾਰਡਾਂ ਵਿੱਚ ਜਥੇਬੰਦੀ ਦੀਆਂ ਇਕਾਈਆਂ ਕਾਇਮ ਕਰਨ ਦੇ ਅਧਿਕਾਰ ਵੀ ਦਿੱਤੇ ਗਏ ਹਨ। ਅਕਾਲੀ ਦਲ ਵੱਲੋਂ ਇੱਥੋਂ ਦੀ ਬੰਨੋ ਮਾਈ ਧਰਮਸ਼ਾਲਾ ਵਿੱਚ ਭਰਵੀਂ ਇਕੱਤਰਤਾ ਕਰਕੇ ਨਵ-ਨਿਯੁਕਤ ਪ੍ਰਧਾਨ ਮਨਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ। ਅਕਾਲੀ-ਬਸਪਾ ਗਠਜੋੜ ਦੇ ਰਾਜਪੁਰਾ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਬਰਾੜ ਨੇ ਮਹਿਲਾ ਪ੍ਰਧਾਨ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸਾਧੂ ਸਿੰਘ ਖਲੌਰ, ਜਸਵਿੰਦਰ ਸਿੰਘ ਜੱਸੀ, ਜਤਿੰਦਰ ਸਿੰਘ ਰੋਮੀ ਅਬਰਾਵਾਂ, ਜਸਵੰਤ ਸਿੰਘ ਹੁਲਕਾ, ਸੁਰਜੀਤ ਸਿੰਘ ਬਰਾੜ, ਲਛਮਣ ਸਿੰਘ ਚੰਗੇਰਾ, ਜੱਸਾ ਸੰਧੂ ਆਦਿ ਨੇ ਵੀ ਸੰਬੋਧਨ ਕੀਤਾ। -ਪੱਤਰ ਪ੍ਰੇਰਕ