ਕਈ ਪਰਿਵਾਰ ਕਾਂਗਰਸ ਵਿੱਚ ਸ਼ਾਮਲ
ਕਾਂਗਰਸ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਨਗਰ ਕੌਂਸਲ ਨਵਾਂ ਗਰਾਉਂ ਵਿੱਚ ਮੋਹਤਬਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਪੀ ਏ ਕੁਲਦੀਪ ਸਿੰਘ ਈਉਂਦ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਮਨਜੀਤ ਸਿੰਘ...
Advertisement
ਕਾਂਗਰਸ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਨਗਰ ਕੌਂਸਲ ਨਵਾਂ ਗਰਾਉਂ ਵਿੱਚ ਮੋਹਤਬਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਪੀ ਏ ਕੁਲਦੀਪ ਸਿੰਘ ਈਉਂਦ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਸਿੱਧੂ, ਸਾਬਕਾ ਕੌਂਸਲਰ ਨਿਰਮਲਾ ਤੇ ਬਿੰਦਰ ਸਿੰਘ ਆਦਿ ਦੀ ਪ੍ਰੇਰਨਾ ਸਦਕਾ ਅਕਾਲੀ ਦਲ ਦੇ ਖਰੜ ਬਲਾਕ ਤੋਂ ਆਈ ਟੀ ਸੈੱਲ ਦੇ ਪ੍ਰਧਾਨ ਰਾਜੂ ਸੈਮੂਅਲ, ਉਪ ਪ੍ਰਧਾਨ ਰਾਹੁਲ ਚੌਟਾਲਾ ਤੇ ਜਨਰਲ ਸਕੱਤਰ ਵਿਕਾਸ ਬਿਸ਼ਟ ਨੇ ਕਈ ਪਰਿਵਾਰਾਂ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ ਹੈ। ਪਾਰਟੀ ਵਿੱਚ ਸ਼ਾਮਲ ਸ਼ਾਮਲ ਲੋਕਾਂ ਦਾ ਵਿਜੇ ਸ਼ਰਮਾ ਟਿੰਕੂ ਨੇ ਸਨਮਾਨ ਕੀਤਾ। ਇਸ ਮੌਕੇ ਗੁਰਬਖਸ਼ ਸਿੰਘ ਟਾਂਡੀ, ਡਾ. ਰਾਕੇਸ਼ ਤੇ ਵਿਕਾਸ ਕੁਮਾਰ ਆਦਿ ਹਾਜ਼ਰ ਸਨ।
Advertisement
Advertisement
