ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਆਪ’ ਨਾਲ ਸਬੰਧਤ ਕਈ ਪਰਿਵਾਰ ਕਾਂਗਰਸ ’ਚ ਸ਼ਾਮਲ

ਬਨੂੜ ਦੇ ਵਾਰਡ ਨੰਬਰ ਨੌਂ ਦੇ ‘ਆਪ’ ਵਿੱਚ ਸ਼ਾਮਲ ਹੋਏ ਕਈ ਪਰਿਵਾਰ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਗਿਆਨੀ ਗਿਆਨੀ ਸਿੰਘ, ਸੰਤ ਕੌਰ, ਮਲਕੀਤ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਕੌਰ, ਊਸ਼ਾ ਰਾਣੀ ਸਣੇ ਡੇਢ ਦਰਜਨ ਦੇ ਕਰੀਬ ਵਿਅਕਤੀਆਂ...
ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ। -ਫੋਟੋ: ਚਿੱਲਾ
Advertisement

ਬਨੂੜ ਦੇ ਵਾਰਡ ਨੰਬਰ ਨੌਂ ਦੇ ‘ਆਪ’ ਵਿੱਚ ਸ਼ਾਮਲ ਹੋਏ ਕਈ ਪਰਿਵਾਰ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਗਿਆਨੀ ਗਿਆਨੀ ਸਿੰਘ, ਸੰਤ ਕੌਰ, ਮਲਕੀਤ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਕੌਰ, ਊਸ਼ਾ ਰਾਣੀ ਸਣੇ ਡੇਢ ਦਰਜਨ ਦੇ ਕਰੀਬ ਵਿਅਕਤੀਆਂ ਨੇ ਅੱਜ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਨਗਰ ਕੌਂਸਲ ਬਨੂੜ ਦੇ ਪ੍ਰਧਾਨ ਜਗਤਾਰ ਸਿੰਘ ਕੰਬੋਜ, ਸਾਬਕਾ ਪ੍ਰਧਾਨ ਲਛਮਣ ਸਿੰਘ ਚੰਗੇਰਾ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਕੁਲਵਿੰਦਰ ਸਿੰਘ ਭੋਲਾ ਵੀ ਹਾਜ਼ਰ ਸਨ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਬਨੂੜ ਸ਼ਹਿਰ ਵਿਚ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ‘ਆਪ’ ਸਰਕਾਰ ਨੇ ਇੱਕ ਨਵੇਂ ਪੈਸੇ ਦੀ ਗਰਾਂਟ ਨਹੀਂ ਦਿੱਤੀ। -ਪੱਤਰ ਪ੍ਰੇਰਕ

 

Advertisement

Advertisement
Show comments