DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਮਲਾਲਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਲ

ਇਥੋਂ ਦੇ ਪਿੰਡ ਅਮਲਾਲਾ ਦੇ ਕਈ ਪਰਿਵਾਰਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਹੋਏ ਪ੍ਰੋਗਰਾਮ ਦੌਰਾਨ ਪ੍ਰਦੀਪ ਪਾਲ ਸਿੰਘ ਸਣੇ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਪਾਰਟੀ ’ਚ ਵਿਸ਼ਵਾਸ ਪ੍ਰਗਟਾਇਆ। ਗੁਰਦਰਸ਼ਨ...

  • fb
  • twitter
  • whatsapp
  • whatsapp
featured-img featured-img
ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨਾਲ ਪਾਰਟੀ ’ਚ ਸ਼ਾਮਲ ਹੋਣ ਵਾਲੇ ਪਰਿਵਾਰ। -ਫੋਟੋ: ਰੂਬਲ
Advertisement

ਇਥੋਂ ਦੇ ਪਿੰਡ ਅਮਲਾਲਾ ਦੇ ਕਈ ਪਰਿਵਾਰਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਹੋਏ ਪ੍ਰੋਗਰਾਮ ਦੌਰਾਨ ਪ੍ਰਦੀਪ ਪਾਲ ਸਿੰਘ ਸਣੇ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਪਾਰਟੀ ’ਚ ਵਿਸ਼ਵਾਸ ਪ੍ਰਗਟਾਇਆ। ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਪਿੰਡ ਅਮਲਾਲਾ ਦੇ 100 ਦੇ ਕਰੀਬ ਮਰਦਾਂ ਅਤੇ ਮਹਿਲਾਵਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਆਪਣੀ ਸਮੱਸਿਆਵਾਂ ਨੂੰ ਭਾਜਪਾ ਆਗੂ ਅੱਗੇ ਰੱਖਦੇ ਹੱਲ ਕਰਵਾਉਣ ਦੀ ਮੰਗ ਕੀਤੀ। ਸੈਣੀ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਕਿਹਾ ਕਿ ਪਿੰਡ ਦੀ ਸਭ ਤੋਂ ਵੱਡੀ ਸਮੱਸਿਆ ਘੱਗਰ ਦਰਿਆ ਕਾਰਨ ਜ਼ਮੀਨਾਂ ਦਾ ਹੋ ਰਿਹਾ ਨੁਕਸਾਨ ਹੈ, ਜਿਸ ਨੂੰ ਸਰਕਾਰ ਬਣਨ ’ਤੇ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਲਈ ਖੇਡ ਸਟੇਡੀਅਮ ਅਤੇ ਗਰੀਬ ਪਰਿਵਾਰਾਂ ਦੀਆਂ ਛੱਤਾਂ ਦੇ ਮਸਲੇ ਹੱਲ ਕਰਨ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦਾ ਭਰੋਸਾ ਦਿੱਤਾ।

ਸੈਣੀ ਨੇ ਸਾਰੇ ਨਵੇਂ ਮੈਂਬਰਾਂ ਨੂੰ ਸਨਮਾਨਿਤ ਕੀਤਾ ਅਤੇ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਵਿਸ਼ਵਾਸ ਦਿਵਾਇਆ।

Advertisement

Advertisement
Advertisement
×