DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Threat emails: ਬਰਨਾਲਾ ਦੇ ਛੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ

ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਵੀ ਮਿਲੀਆਂ ਧਮਕੀ ਵਾਲੀਆਂ E-Mails

  • fb
  • twitter
  • whatsapp
  • whatsapp
Advertisement

ਬਰਨਾਲਾ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿੱਚ ਵੀਰਵਾਰ ਨੂੰ ਉਸ ਸਮੇਂ ਡਰ ਦਾ ਮਾਹੌਲ ਬਣ ਗਿਆ, ਜਦੋਂ ਛੇ ਨਿੱਜੀ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਾਂ ਮਿਲੀਆਂ। ਇਸ ਤੋਂ ਬਾਅਦ ਪੁਲੀਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਹਾਲਾਂਕਿ, ਪੂਰੀ ਜਾਂਚ ਤੋਂ ਬਾਅਦ ਇਨ੍ਹਾਂ ਈਮੇਲਾਂ ਨੂੰ ਸਿਰਫ਼ ਇੱਕ ਅਫ਼ਵਾਹ ਕਰਾਰ ਦਿੱਤਾ ਗਿਆ ਹੈ।

ਸੂਤਰਾਂ ਨੇ ਦੱਸਿਆ ਕਿ ਸ਼ੁਰੂਆਤ ਵਿੱਚ ਇੱਕ ਸਕੂਲ ਨੂੰ ਈਮੇਲ ਮਿਲੀ ਜਿਸ ਵਿੱਚ ਤਿੰਨ ਸਕੂਲਾਂ ਦੇ ਨਾਮ ਲਿਖੇ ਹੋਏ ਸਨ। ਇਸ ਤੋਂ ਬਾਅਦ ਸਾਈਬਰ ਸੈੱਲ ਨੂੰ ਇੱਕ ਹੋਰ ਈਮੇਲ ਪ੍ਰਾਪਤ ਹੋਈ ਜਿਸ ਵਿੱਚ ਤਿੰਨ ਹੋਰ ਵੱਖ-ਵੱਖ ਸਕੂਲਾਂ ਦਾ ਜ਼ਿਕਰ ਸੀ। ਇਸ ਮਗਰੋਂ ਸਕੂਲਾਂ ਨੂੰ ਖਾਲੀ ਕਰਵਾਉਣਾ ਸ਼ੁਰੂ ਕਰ ਦਿੱਤਾ ਗਿਆ।

Advertisement

ਬਰਨਾਲਾ ਦੇ ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ, "ਕੁੱਲ ਮਿਲਾ ਕੇ ਈਮੇਲਾਂ ਵਿੱਚ ਛੇ ਸਕੂਲਾਂ ਦੇ ਨਾਮ ਸਨ, ਜਿਨ੍ਹਾਂ ਵਿੱਚੋਂ ਇੱਕ ਭਦੌੜ ਇਲਾਕੇ ਦਾ ਸੀ। ਸਾਡੀਆਂ ਟੀਮਾਂ ਨੇ ਸਾਵਧਾਨੀ ਵਜੋਂ ਤਲਾਸ਼ੀ ਲਈ, ਸਕੂਲ ਅਹਾਤਿਆਂ ਦੀ ਜਾਂਚ ਕੀਤੀ ਅਤੇ ਕੁਝ ਵੀ ਸ਼ੱਕੀ ਨਹੀਂ ਮਿਲਿਆ।"

Advertisement

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਐੱਫ ਆਈ ਆਰ ਦਰਜ ਕੀਤੀ ਜਾ ਰਹੀ ਹੈ। ਐੱਸ ਐੱਸ ਪੀ ਨੇ ਕਿਹਾ, "ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਈਮੇਲ ਭੇਜਣ ਵਾਲੇ ਨੇ ਆਪਣੀ ਪਛਾਣ ਲੁਕਾਉਣ ਵਾਲੇ ਆਈ ਪੀ ਐਡਰੈੱਸ ਦੀ ਵਰਤੋਂ ਕੀਤੀ ਹੈ। ਇਨ੍ਹਾਂ ਈਮੇਲਾਂ ਵਿੱਚ ਖਾਲਿਸਤਾਨ ਦਾ ਵੀ ਜ਼ਿਕਰ ਕੀਤਾ ਗਿਆ ਸੀ, ਜਿਸ ਦਾ ਮਕਸਦ ਲੋਕਾਂ ਵਿੱਚ ਡਰ ਪੈਦਾ ਕਰਨਾ ਸੀ।

ਬਰਨਾਲਾ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਐੱਸ ਐੱਸ ਪੀ ਦੇ ਨਾਲ ਸਕੂਲਾਂ ਦਾ ਦੌਰਾ ਕੀਤਾ ਤਾਂ ਜੋ ਬੱਚਿਆਂ, ਅਧਿਆਪਕਾਂ ਅਤੇ ਮਾਪਿਆਂ ਦੇ ਮਨਾਂ ਵਿੱਚੋਂ ਡਰ ਦੂਰ ਕੀਤਾ ਜਾ ਸਕੇ।

ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਵੀ ਮਿਲੀਆਂ ਧਮਕੀ ਵਾਲੀਆਂ E-Mails

ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਵੀ ਵੀਰਵਾਰ ਸਵੇਰੇ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਈਆਂ ਹਨ, ਜਿਸ ਤੋਂ ਤੁਰੰਤ ਬਾਅਦ ਪੁਲੀਸ ਪ੍ਰਸ਼ਾਸਨ ਨੂੰ ਸੁਚੇਤ ਕਰ ਦਿੱਤਾ ਗਿਆ। ਸੂਚਨਾ ਮਿਲਦੇ ਹੀ ਬੰਬ ਨਿਰੋਧਕ ਦਸਤੇ, ਫਾਇਰ ਬ੍ਰਿਗੇਡ ਤੇ ਹੋਰ ਸੁਰੱਖਿਆ ਅਮਲਾ ਸਬੰਧਤ ਸਕੂਲਾਂ ਵਿੱਚ ਪਹੁੰਚ ਗਿਆ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ।

ਖਬਰ ਲਿਖੇ ਜਾਣ ਤੱਕ ਬੰਬ ਨਿਰੋਧਕ ਦਸਤੇ ਨੂੰ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ, ਜਿਨ੍ਹਾਂ ਥਾਵਾਂ ਦੀ ਤਲਾਸ਼ੀ ਲਈ ਗਈ ਸੀ, ਉਨ੍ਹਾਂ ਨੂੰ ਸੁਰੱਖਿਅਤ ਐਲਾਨ ਦਿੱਤਾ ਗਿਆ ਹੈ।

ਸੂਤਰਾਂ ਮੁਤਾਬਕ ਇਸ ਧਮਕੀ ਭਰੀ ਮੇਲ ਵਿੱਚ ਅਜਿਹੀਆਂ ਭੜਕਾਊ ਗੱਲਾਂ ਲਿਖੀਆਂ ਗਈਆਂ ਹਨ ਜਿਨ੍ਹਾਂ ਦਾ ਮਕਸਦ ਲੋਕਾਂ ਵਿੱਚ ਡਰ ਪੈਦਾ ਕਰਨਾ ਹੈ। ਪਿਛਲੇ ਦਿਨੀਂ ਵੀ ਸ਼ਹਿਰ ਦੇ ਕੁਝ ਨਾਮੀ ਸਕੂਲਾਂ ਨੂੰ ਅਜਿਹੀਆਂ ਧਮਕੀਆਂ ਮਿਲੀਆਂ ਸਨ, ਜੋ ਬਾਅਦ ਵਿੱਚ ਮਹਿਜ਼ ਅਫਵਾਹ ਸਾਬਤ ਹੋਈਆਂ।

7 ਅਪਰੈਲ ਨੂੰ ਵੀ ਮਿਲੀਆਂ ਸਨ ਅਜਿਹੀਆਂ ਹੀ ਧਮਕੀਆਂ

ਇਸੇ ਮਹੀਨੇ 7 ਅਪਰੈਲ ਨੂੰ ਸੇਂਟ ਸਟੀਫਨ (ਸੈਕਟਰ 45), ਸਰਕਾਰੀ ਮਾਡਲ ਸਕੂਲ (ਸੈਕਟਰ 35), ਸ਼ਿਵਾਲਿਕ ਪਬਲਿਕ ਸਕੂਲ (ਸੈਕਟਰ 41) ਅਤੇ ਰਿਆਨ ਇੰਟਰਨੈਸ਼ਨਲ ਸਕੂਲ (ਸੈਕਟਰ 49) ਸਮੇਤ ਕਈ ਸਕੂਲਾਂ ਨੂੰ ਧਮਕੀ ਭਰੀਆਂ ਮੇਲਾਂ ਆਈਆਂ ਸਨ। ਇਹ ਮੇਲਾਂ ਇੱਕ ਅਣਪਛਾਤੀ ਆਈਡੀ ਤੋਂ ਭੇਜੀਆਂ ਗਈਆਂ ਸਨ। ਭੇਜਣ ਵਾਲੇ ਨੇ ਚੰਡੀਗੜ੍ਹ ਯੂਨੀਵਰਸਿਟੀ ਅਤੇ ਪੰਜਾਬ ਯੂਨੀਵਰਸਿਟੀ ਦੇ ਗਾਂਧੀ ਭਵਨ ਵਿੱਚ ਗ੍ਰਨੇਡ ਹਮਲੇ ਦੇ ਨਾਲ-ਨਾਲ ਮੇਅਰ ਦਫ਼ਤਰ ਅਤੇ ਸਕੱਤਰੇਤ ਵਿੱਚ ਬੰਬ ਧਮਾਕੇ ਕਰਨ ਦੀ ਧਮਕੀ ਵੀ ਦਿੱਤੀ ਸੀ।

Advertisement
×