ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਮਾਰਚ

ਪੰਜਾਬ ਕਿਸਾਨ ਯੂਨੀਅਨ ਤੇ ਨੌਜਵਾਨ ਏਕਤਾ ਨੇ ਨਾਅਰੇਬਾਜ਼ੀ ਕੀਤੀ

ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਮਾਰਚ

ਚੰਡੀਗੜ੍ਹ ਵਿੱਚ ਸ਼ਾਂਤਮਈ ਰੋਸ ਮਾਰਚ ਕੱਢਦੇ ਹੋਏ ਨੌਜਵਾਨ। ਫੋਟੋ: ਨਿਤਿਨ ਮਿੱਤਲ

ਕੁਲਦੀਪ ਸਿੰਘ

ਚੰਡੀਗੜ੍ਹ, 17 ਜਨਵਰੀ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਪੰਜਾਬ ਕਿਸਾਨ ਯੂਨੀਅਨ ਅਤੇ ਨੌਜਵਾਨ ਏਕਤਾ ਵੱਲੋਂ ਅੱਜ ਰਾਮ ਦਰਬਾਰ ਤੋਂ ਲੈ ਕੇ ਹੱਲੋਮਾਜਰਾ ਤੱਕ ਰੋਸ ਮਾਰਚ ਕੱਢਿਆ ਗਿਆ ਜਿਸ ਵਿੱਚ ਸ਼ਾਮਿਲ ਲੋਕਾਂ ਵੱਲੋਂ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ‘ਕਾਲੇ ਕਾਨੂੰਨ ਵਾਪਸ ਲਓ’ ਵਰਗੇ ਨਾਅਰੇ ਵੀ ਲਗਾਏ ਗਏ।

ਕਿਸਾਨ ਯੂਨੀਅਨ ਤੋਂ ਅਮਨਦੀਪ ਸਿੰਘ ਨੇ ਕਿਹਾ ਕਿ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਨਾਲ-ਨਾਲ ਹਰੇਕ ਵਿਅਕਤੀ ਲਈ ਖ਼ਤਰਨਾਕ ਹਨ ਕਿਉਂਕਿ ਇਨ੍ਹਾਂ ਕਾਨੂੰਨਾਂ ਨਾਲ ਪਹਿਲਾਂ ਸਰਕਾਰੀ ਮੰਡੀ ਤਬਾਹ ਹੋ ਜਾਵੇਗੀ ਅਤੇ ਫਿਰ ਪ੍ਰਾਈਵੇਟ ਮੰਡੀ ਰਾਹੀਂ ਅੰਬਾਨੀ-ਅਡਾਨੀ ਨੂੰ ਕਿਸਾਨਾਂ ਦੀ ਲੁੱਟ ਕਰਨ ਦੀ ਖੁੱਲ੍ਹ ਦਿੱਤੀ ਜਾਵੇਗੀ। ਕੰਟਰੈਕਟ ਫਾਰਮਿੰਗ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਉੱਤੇ ਕਬਜ਼ਾ ਕੀਤਾ ਜਾਵੇਗਾ, ਕੰਪਨੀਆਂ ਮਨਮਰਜ਼ੀ ਦੀ ਖੇਤੀ ਕਰਵਾਉਣ ਲਈ ਆਜ਼ਾਦ ਹੋ ਜਾਣਗੀਆਂ ਅਤੇ ਕਾਲ਼ਾਬਜ਼ਾਰੀ ਬਹੁਤ ਜ਼ਿਆਦਾ ਵਧ ਜਾਵੇਗੀ।

ਨੌਜਵਾਨ ਕਿਸਾਨ ਏਕਤਾ ਵੱਲੋਂ ਪ੍ਰਤੀਕ ਸਿੰਘ ਨੇ ਕਿਹਾ ਕਿ ਇਨ੍ਹਾਂ ਕਾਲ਼ੇ ਕਾਨੂੰਨਾਂ ਖਿਲਾਫ਼ ਹਰ ਗਲ਼ੀ ਮੁਹੱਲੇ ਵਿੱਚ ਜਾ ਕੇ ਪ੍ਰਚਾਰ ਕਰਨ ਦੀ ਜ਼ਰੂਰਤ ਹੈ। ਇਨਕਲਾਬੀ ਨੌਜਵਾਨ ਸਭਾ ਤੋਂ ਰਵੀਸ਼, ਮਜ਼ਦੂਰ ਸੰਗਠਨ ਤੋਂ ਸਤੀਸ਼ ਕੁਮਾਰ ਨੇ ਕਿਹਾ ਕਿ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਿਆ ਜਾਵੇਗਾ ਅਤੇ ਕਾਲ਼ੇ ਕਾਨੂੰਨ ਵਾਪਿਸ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।

ਕਿਸਾਨ ਜਥੇਬੰਦੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਨੇ ਅੰਤ ਵਿੱਚ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਕਿਸਾਨ ਸੰਘਰਸ਼ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਅੱਜ ਦੇ ਪੈਦਲ ਮਾਰਚ ਵਿੱਚ ਜੇ. ਸਿੰਘ ਖਾਲਸਾ, ਜਸ਼ਨ, ਦੀਪਕ ਗਰਗ, ਹਰਜਿੰਦਰ ਸਿੰਘ, ਜਤਿਨ, ਗੁਰਲੀਨ ਸਿੰਘ, ਹਰਸ਼ਦੀਪ ਸਿੰਘ, ਪਰਵਿੰਦਰ, ਲਾਲ ਬਹਾਦਰ, ਸੁਧਾਮਾ ਆਦਿ ਵੀ ਸ਼ਾਮਿਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All