ਮਾਰਕੀਟ ਕਮੇਟੀ ਦੇ ਚੇਅਰਮੈਨ ਵੱਲੋਂ ਆੜ੍ਹਤੀਆਂ ਨਾਲ ਮੀਟਿੰਗ
              ਝੋਨੇ ਦੀ ਖਰੀਦ ਨੂੰ ਸਹੀ ਢੰਗ ਨਾਲ ਨੇਪਰੇ ਚਾੜਨ ਦੀ ਅਪੀਲ
            
        
        
    
                 Advertisement 
                
 
            
        
                ਮਾਰਕੀਟ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਸਹੇੜੀ ਨੇ ਕਮੇਟੀ ਅਧੀਨ ਪੈਂਦੀਆਂ ਅਨਾਜ ਮੰਡੀਆਂ ਦੇ ਸਮੂਹ ਆੜ੍ਹਤੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਹਲਕਾ ਵਿਧਾਇਕ ਚਰਨਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਝੋਨੇ ਦੀ ਖਰੀਦ ਨੂੰ ਸਹੀ ਢੰਗ ਨਾਲ ਨੇਪਰੇ ਚਾੜਨ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਚੇਅਰਮੈਨ ਸ੍ਰੀ ਸਹੇੜੀ ਨੇ ਆੜ੍ਹਤੀਆਂ ਨੂੰ ਪੰਜਾਬ ਮੰਡੀ ਬੋਰਡ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਫਸਲ ਨੂੰ ਤੋਲਣ ਲਈ ਰੱਖੇ ਕੰਡੇ ਨਾਪ ਤੋਲ ਵਿਭਾਗ ਤੋਂ ਪਾਸ ਹੋਣੇ ਜ਼ਰੂਰੀ ਹਨ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਨਿਯਮਾਂ ਅਨੁਸਾਰ ਤੈਅ ਨਮੀ ਤੋਂ ਵੱਧ ਨਮੀ ਵਾਲਾ ਝੋਨਾ ਫੜ ਵਿੱਚ ਢੇਰੀ ਨਾ ਕਰਵਾਇਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਮੰਡੀਆਂ ਵਿੱਚ ਪ੍ਰੇਸ਼ਾਨ ਹੋਣ ਤੋਂ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ। ਉਨ੍ਹਾਂ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਆੜ੍ਹਤੀ ਮਨਜੀਤ ਸਿੰਘ ਕੰਗ, ਉੱਜਲ ਸਿੰਘ, ਕੇਹਰ ਸਿੰਘ, ਤਰਲੋਚਨ ਸਿੰਘ ਭੰਗੂ, ਬਲਜੀਤ ਸਿੰਘ, ਨਾਇਬ ਸਿੰਘ, ਮੇਜਰ ਸਿੰਘ ਮਾਂਗਟ, ਸੁਰਿੰਦਰ ਸਿੰਘ, ਅਵਤਾਰ ਸਿੰਘ ਅਤੇ ਜਸਪ੍ਰੀਤ ਸਿੰਘ ਹਾਜ਼ਰ ਸਨ। 
            
        
    
    
    
    
                 Advertisement 
                
 
            
        
                 Advertisement 
                
 
            
        